30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਹਨੀ ਭੱਟੀ ਵਲੋਂ ਫ਼ਾਜ਼ਿਲਕਾ ਦਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਧੰਨਵਾਦ

ਅਜੀਤ ਡੈਸਕ 19-07-2025
ਅਬੋਹਰ, 18 ਜੁਲਾਈ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਆਗੂ ਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਸਪੁੱਤਰ ਹਰਪਿੰਦਰ ਸਿੰਘ ਹਨੀ ਭੱਟੀ ਨੇ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਫ਼ਾਜ਼ਿਲਕਾ ਵਿਧਾਨ ਸਭਾ ਦਾ ਕਾਂਗਰਸ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕੀਤਾ | ਨਵ-ਨਿਯੁਕਤ ਕਾਂਗਰਸ ਹਲਕਾ ਕੋਆਰਡੀਨੇਟਰ ਹਨੀ ਭੱਟੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤਾਂ ਕਿ 2027 'ਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ | ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਤੁਸੀਂ ਹਲਕੇ ਦੇ ਸਮੂਹ ਅਹੁਦੇਦਾਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਓ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੋ | ਇਸ ਮੌਕੇ ਹਨੀ ਭੱਟੀ ਦੇ ਪਿਤਾ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਖਪਤਕਾਰ ਬਕਾਇਆ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ ਅਗਲੀ ਖ਼ਬਰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣ ਦੀ ਜ਼ਰੂਰਤ-ਚੇਅਰਮੈਨ ਅਸ਼ੋਕ ਅਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।