30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਰਿਜ਼ਰਵੇਸ਼ਨ ਪਾਲਿਸੀ ਦੀਆਂ ਉੱਡੀਆਂ ਧੱਜੀਆਂ ਪੁਰਾਣਾ ਇਸ਼ਤਿਹਾਰ ਰੱਦ ਕਰ ਕੇ ਨਵਾਂ ਇਸ਼ਤਿਹਾਰ ਜਾਰੀ ਕੀਤਾ ਜਾਵੇ-ਕੰਬੋਜ, ਹਾਂਡਾ, ਖੱਤਰੀਵਾਲਾ

ਅਜੀਤ ਡੈਸਕ 19-07-2025
ਅਬੋਹਰ, 18 ਜੁਲਾਈ (ਸੁਖਜੀਤ ਸਿੰਘ ਬਰਾੜ)-ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਹਾਂਡਾ ਤੇ ਸੂਬਾ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀਵਾਲਾ ਨੇ ਪੰਜਾਬ ਸਟੇਟ ਵੋਮੈਨ ਕਮਿਸ਼ਨ ਵਿਚ ਵੱਖ-ਵੱਖ ਅਸਾਮੀਆਂ ਭਰਨ ਲਈ ਡਾਇਰੈਕਟੋਰੇਟ ਆਫ਼ ਸੋਸ਼ਲ ਸਕਿਉਰਿਟੀ ਐਂਡ ਵੋਮੈਨ ਐਂਡ ਚਾਈਲਡ ਡਿਵੈਲਪਮੈਂਟ ਪੰਜਾਬ ਵਲੋਂ ਜਾਰੀ ਕੀਤੇ ਇਸ਼ਤਿਹਾਰ 'ਚ ਪੰਜਾਬ ਦੀਆਂ ਪੱਛੜੀਆਂ ਸ਼੍ਰੇਣੀਆਂ ਲਈ ਇੱਕ ਵੀ ਰਿਜ਼ਰਵ ਅਸਾਮੀ ਨਾ ਦੇਣ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਹੈ ਤੇ ਰਿਜ਼ਰਵੇਸ਼ਨ ਪਾਲਿਸੀ ਦੀਆਂ ਧੱਜੀਆਂ ਉਡਾਉਣ ਖ਼ਿਲਾਫ਼ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾਕਟਰ ਮਲਕੀਤ ਥਿੰਦ ਦੇ ਰਾਹੀਂ ਮੁੱਖ ਮੰਤਰੀ ਪੰਜਾਬ | ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ | ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਹਾਂਡਾ ਤੇ ਸੂਬਾ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀਵਾਲਾ ਵਲੋਂ ਲਿਖੇ ਪੱਤਰ ਸਬੰਧੀ ਬਿਆਨ ਜਾਰੀ ਕਰਦਿਆਂ ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜੋਗਿੰਦਰ ਪਾਲ ਕੰਬੋਜ ਤੇ ਉਪਰੋਕਤ ਆਗੂਆਂ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਸੋਸ਼ਲ ਸਕਿਉਰਿਟੀ ਐਂਡ ਵੁਮੈਨ ਐਂਡ ਚਾਈਲਡ ਡਿਵੈਲਪਮੈਂਟ ਪੰਜਾਬ ਵਲੋਂ ਪੰਜਾਬ ਸਟੇਟ ਵੁਮੈਨ ਕਮਿਸ਼ਨ ਲਈ ਵੱਖ-ਵੱਖ ਅਸਾਮੀਆਂ ਜਿਵੇਂ ਸੀਨੀਅਰ ਵਾਈਸ ਚੇਅਰਪਰਸਨ, ਵਾਈਸ ਚੇਅਰਪਰਸਨ ਤੇ ਮੈਂਬਰਾਂ ਦੀਆਂ ਪੋਸਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਉਪਰੋਕਤ ਆਗੂਆਂ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਹਨਾਂ ਅਸਾਮੀਆਂ ਵਿਚ ਇੱਕ ਵੀ ਅਸਾਮੀ ਪੰਜਾਬ ਦੀਆਂ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੀਂ ਨਹੀਂ ਰੱਖੀ ਗਈ | ਜੋਗਿੰਦਰ ਪਾਲ ਕੰਬੋਜ, ਹਰਜਿੰਦਰ ਸਿੰਘ ਹਾਂਡਾ ਅਤੇ ਰਾਜਵਿੰਦਰ ਸਿੰਘ ਖੱਤਰੀਵਾਲਾ ਨੇ ਕਿਹਾ ਪੰਜਾਬ ਸਟੇਟ ਵੁਮੈਨ ਕਮਿਸ਼ਨ ਦੀਆਂ ਭਰੀਆਂ ਜਾ ਰਹੀਆਂ ਅਸਾਮੀਆਂ ਵਿਚ ਪੰਜਾਬ ਦੇ ਪੱਛੜੇ ਵਰਗਾਂ ਨੂੰ ਇੱਕ ਵੀ ਅਸਾਮੀ ਨਾ ਦੇਣਾ ਪਛੜੇ ਸਮਾਜ ਨਾਲ ਵੱਡਾ ਧੱਕਾ ਹੈ ਅਤੇ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ਨਾਲ ਖਿਲਵਾੜ ਹੈ | ਉਪਰੋਕਤ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਰਾਹੀਂ ਮੰਗ ਕੀਤੀ ਕਿ ਜਾਰੀ ਕੀਤੇ ਇਸ ਇਸ਼ਤਿਹਾਰ ਨੂੰ ਤੁਰੰਤ ਰੱਦ ਕਰਵਾਇਆ ਜਾਵੇ ਅਤੇ ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਨੂੰ ਬਣਦੀ ਰਿਜ਼ਰਵੇਸ਼ਨ ਦੇਣ ਉਪਰੰਤ ਮੁੜ ਤੋਂ ਨਵੇਂ ਸਿਰੇ ਤੋਂ ਇਸ਼ਤਿਹਾਰ ਜਾਰੀ ਕੀਤਾ ਜਾਵੇ | ਇਸ ਮੌਕੇ ਲੈਕਚਰਾਰ ਰਾਜਿੰਦਰ ਕੰਬੋਜ, ਪਿ੍ੰਸੀਪਲ ਮਨੋਹਰ ਲਾਲ, ਬਿਸ਼ੰਬਰ ਸਾਮਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਜੀਪ ਬੇਕਾਬੂ ਹੋ ਕੇ ਪਲਟੀ- ਜੀਪ ਚਾਲਕ ਦੀ ਮੌਤ ਅਗਲੀ ਖ਼ਬਰ ਫਾਜ਼ਿਲਕਾ ਪੁਲਿਸ ਨੇ ਗਾਂਜਾ, ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਮੇਤ 19 ਕਿੱਲੋ ਕਰੋੜਾਂ ਦੀ ਹੈਰੋਇਨ ਕੀਤੀ ਨਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।