30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਧਾਇਕ ਗੋਲਡੀ ਕੰਬੋਜ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਅਜੀਤ ਡੈਸਕ 19-07-2025
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਅਲਿਆਣਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ ਲੋਕਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ | ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ 31 ਮਾਰਚ 2020 ਤੋਂ ਪਹਿਲਾਂ ਦਾ ਪੰਜਾਬ ਅਨੁਸੂਚਿਤ ਜਾਤੀਆਂ ਤੇ ਭੋਂ ਵਿਕਾਸ ਨਿਗਮ ਤੋਂ ਕੋਈ ਕਰਜ਼ਾ ਲਿਆ ਸੀ, ਉਹ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ | ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ 57 ਲਾਭਪਾਤਰੀਆਂ ਨੂੰ ਇੱਕ ਕਰੋੜ 25 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦਿੱਤੇ | ਵਿਧਾਇਕ ਨੇ ਆਖਿਆ ਕਿ ਸੂਬਾ ਸਰਕਾਰ ਨੇ 4727 ਲਾਭਪਾਤਰੀਆਂ ਨੂੰ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ | ਉਨ੍ਹਾਂ ਨੇ ਆਖਿਆ ਕਿ ਹਲਕਾ ਜਲਾਲਾਬਾਦ ਵਿਚ ਵੀ 105 ਲਾਭਪਾਤਰੀਆਂ ਦਾ 2.43 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਤੇ ਕਮਜ਼ੋਰ ਵਰਗਾਂ ਦੇ ਨਾਲ ਖੜ੍ਹੀ ਹੈ | ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।