30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਆਤਮ ਵੱਲਭ ਪਬਲਿਕ ਸਕੂਲ ਵਿਖੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਅਜੀਤ ਡੈਸਕ 19-07-2025
ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਆਤਮ ਵੱਲਭ ਪਬਲਿਕ ਸਕੂਲ ਵਿਖੇ ਬੀ ਪ੍ਰੋਗਰਾਮ ਅਧੀਨ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ ਨੇ ਦੱਸਿਆ ਕਿ ਸਕੂਲ ਅੰਦਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਸਮੇਂ ਸਮੇਂ 'ਤੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸੇ ਲੜੀ ਦੇ ਤਹਿਤ ਸਕੂਲ ਦੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਲਾ ਵਿਭਾਗ ਦੀ ਟੀਮ ਵਲੋਂ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਦੇ ਸਕੂਲ ਦੀਆਂ ਜਮਾਤਾਂ ਅਨੁਸਾਰ ਗਰੁੱਪ ਬਣਾਏ ਗਏ ਸਨ | ਸਮੂਹ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਸ਼ਾਨਦਾਰ ਡਰਾਇੰਗ ਤੇ ਪੇਂਟਿੰਗ ਕੀਤੀ | ਜੋ ਕਿ ਦੇਖਣਯੋਗ ਸੀ | ਇਨ੍ਹਾਂ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਕਾਰਜਕਾਰੀ ਨਿਰਦੇਸ਼ਕ ਦੀਪਕ ਸ਼ਰਮਾ, ਵਾਈਸ ਪਿ੍ੰਸੀਪਲ ਸ੍ਰੀਮਤੀ ਸੀਮਾ ਸ਼ਰਮਾ, ਪੀ.ਟੀ.ਏ. ਪ੍ਰਧਾਨ ਨਰਿੰਦਰ ਸਚਦੇਵਾ, ਕਲਾ ਅਧਿਆਪਕ ਵਰਿੰਦਰ ਕੁਮਾਰ, ਸੁਨੀਲ ਕੁਮਾਰ, ਮੈਡਮ ਸੋਨੂੰ ਨੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਪ੍ਰੀਤ ਸਿੰਘ ਦਰਗਨ ਨੂੰ ਫ਼ਾਜ਼ਿਲਕਾ ਯੂਥ ਵਿੰਗ ਦਾ ਪ੍ਰਧਾਨ ਬਣਾਇਆ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।