30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਅਜੀਤ ਡੈਸਕ 19-07-2025
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਬੈਠਕ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਹ ਸਮਾਗਮ ਕੌਮੀ ਜਜ਼ਬੇ ਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਤੇ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ | ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਸੁਰੱਖਿਆ ਤੇ ਪਾਰਕਿੰਗ ਦੇ ਸਾਰੇ ਇੰਤਜ਼ਾਮ ਕੀਤੇ ਜਾਣਗੇ | ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਦੀ ਤਾਇਨਾਤੀ ਕੀਤੀ ਜਾਵੇਗੀ | ਉਨ੍ਹਾਂ ਨੇ ਨਗਰ ਕੌਂਸਲ ਨੂੰ ਸਾਫ਼ ਸਫ਼ਾਈ, ਫਾਇਰ ਬਿ੍ਗੇਡ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ | ਇਸ ਲਈ ਵੱਖਰੇ ਤੌਰ 'ਤੇ ਇੱਕ ਕਮੇਟੀ ਬਣਾਈ ਗਈ ਹੈ, ਇਸ ਤੋਂ ਬਿਨ੍ਹਾਂ ਪੀਣ ਦੇ ਪਾਣੀ ਤੇ ਹੋਰ ਸਾਰੇ ਪ੍ਰਬੰਧ ਕਰਨ ਲਈ ਵੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਐਸ.ਡੀ.ਐਮ ਵੀਰ ਪਾਲ ਕੌਰ ਅਤੇ ਕੰਵਰਜੀਤ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਸ਼ਰਮਾ ਅਤੇ ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਗੁਰਦਾਸ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਖਲਾਈ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਸਮਾਪਨ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਲੜਕੀ ਦੇ ਵਿਆਹ ਲਈ ਦਿੱਤਾ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।