ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਮਾਣਯੋਗ ਜਸਟਿਸ ਦੀਪਕ ਸਿੱਬਲ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੈਡਮ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਰਹਿਨੁਮਾਈ ਹੇਠ ਤੇ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਦੌਰਾਨ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਹ ਸੈਮੀਨਾਰ ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਕੀਤਾ ਗਿਆ | ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਮੌਕੇ ਸਰਕਾਰੀ ਸਕੂਲ, ਪਿੰਡ ਭਾਗੂ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੈਨਲ ਐਡਵੋਕੇਟ ਨੀਰਜ ਕੁੱਕੜ ਤੇ ਪੈਰਾ ਲੀਗਲ ਵਲੰਟੀਅਰ ਤਨੁਜ ਕੁਮਾਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ |