ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇੱਕ ਲੋਕ ਲਹਿਰ ਬਣ ਗਈ ਹੈ | ਇਹ ਗੱਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਲਮੋਚੜ ਕਲਾਂ 'ਚ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਆਖੀ | ਵਿਧਾਇਕ ਨੇ ਕਿਹਾ ਕਿ ਸਰਕਾਰ ਵਲੋਂ ਪਿੰਡ ਪਿੰਡ ਅਜਿਹੇ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਤੇ ਲੋਕਾਂ ਨੂੰ ਇਸ ਮੁਹਿੰਮ 'ਚ ਜੋੜਿਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਹੁਣ ਨਸ਼ੇ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ | ਇਸ ਲਈ ਸਰਕਾਰ ਨਸ਼ਾ ਪੀੜਤਾਂ ਦੇ ਇਲਾਜ 'ਤੇ ਵੀ ਜ਼ੋਰ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਵਿਧਾਇਕ ਨੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਵੀ ਉਪਰਾਲੇ ਕੀਤੇ ਗਏ ਹਨ | ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਹੁਨਰ ਵਿਕਾਸ ਤੇ ਤਵੱਜਾੋ ਦਿੱਤੀ ਜਾ ਰਹੀ ਹੈ | ਨੌਜਵਾਨਾਂ ਨੂੰ ਸਾਰਥਿਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਨੌਜਵਾਨਾਂ ਦੀ ਭਲਾਈ ਦਿ੍ੜ੍ਹ ਸੰਕਲਪ ਲੈ ਕੇ ਕੰਮ ਕਰ ਰਹੀ ਹੈ | ਵਿਧਾਇਕ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣ |