30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਹਲਕਾ ਇੰਚਾਰਜ ਨਾਰੰਗ ਤੇ ਜ਼ਿਲ੍ਹਾ ਪ੍ਰਧਾਨ ਜਾਖੜ ਨੇ ਨਵੇਂ ਪ੍ਰਧਾਨਾਂ ਨੂੰ ਜ਼ਿੰਮੇਵਾਰੀ ਸੌਂਪੀ

ਅਜੀਤ ਡੈਸਕ 19-07-2025
ਅਬੋਹਰ, 18 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਅਰੁਣ ਨਾਰੰਗ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਸਥਾਨਕ ਸ਼ਹਿਰ 'ਚ ਨਵੇਂ ਬਣੇ ਪ੍ਰਧਾਨਾਂ ਦਾ ਤਾਜਪੋਸ਼ੀ ਸਮਾਗਮ ਰੱਖ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਯੂਥ ਵਿੰਗ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ ਕੰਬੋਜ ਡੱਬੂ ਤੇ ਮਹਿਲਾ ਵਿੰਗ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਪੂਜਾ ਲੂਥਰਾ ਸਚਦੇਵਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ ਡੱਬੂ ਤੇ ਪੂਜਾ ਲੂਥਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੇ ਜ਼ਿਲ੍ਹੇ 'ਚ ਆਪਣੀ ਨਵੀਂ ਟੀਮ ਬਣਾਉਣ ਤੇ ਲੋਕਾਂ ਦੀ ਸੇਵਾ ਕਰਨ | ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਹੈ, ਇਹ ਪਾਰਟੀ ਵੱਡੇ ਘਰਾਨਿਆਂ ਨੂੰ ਅਹੁਦੇਦਾਰੀਆਂ ਨਹੀਂ ਦਿੰਦੀ | ਇੱਥੇ ਕੰਮ ਕਰਨ ਵਾਲਿਆਂ ਦਾ ਮੁੱਲ ਪੈਂਦਾ ਹੈ | ਇਸ ਕਰਕੇ ਪਾਰਟੀ ਨੇ ਤੁਹਾਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ | ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ ਡੱਬੂ ਤੇ ਪੂਜਾ ਲੂਥਰਾ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਆਗੂ ਵਕੀਲ ਹਰਪ੍ਰੀਤ ਸਿੰਘ, ਪ੍ਰਧਾਨ ਬੀਰਬਲ ਦਾਸ, ਰਣਜੀਤ ਸਿੰਘ ਸੰਧੂ, ਲਵਪ੍ਰੀਤ ਸਿੰਘ ਐਂਚਲਾ, ਪ੍ਰਧਾਨ ਰਾਮ ਸਿੰਘ ਬਿਸ਼ਨੋਈ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਪਰਾਧੀਆਂ ਤੇ ਬੱਚਿਆਂ ਦੇ ਪੀੜਤਾਂ ਨਾਲ ਨਿਪਟਣ ਲਈ ਮੀਟਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀ ਨੂੰ ਟੀ.ਐੱਸ.ਸੀ. ਕੈਂਪ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।