31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਪਰਾਧੀਆਂ ਤੇ ਬੱਚਿਆਂ ਦੇ ਪੀੜਤਾਂ ਨਾਲ ਨਿਪਟਣ ਲਈ ਮੀਟਿੰਗ

ਅਜੀਤ ਡੈਸਕ 19-07-2025
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੈਡਮ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਦੀ ਰਹਿਨੁਮਾਈ ਹੇਠ ਅਤੇ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਿਖੇ ਬਾਲ ਅਪਰਾਧੀਆਂ ਤੇ ਬੱਚਿਆਂ ਦੇ ਪੀੜਤਾਂ ਨਾਲ ਪਹਿਲੀ ਵਾਰ ਪੁਲਿਸ ਸੰਪਰਕ ਦੌਰਾਨ ਕਿਵੇਂ ਨਿਪਟਣਾ ਹੈ, ਇਸ ਸਬੰਧੀ ਬਣਾਏ ਮਿਆਰੀ ਕਾਰਜ ਪ੍ਰਣਾਲੀ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਥਾਣਿਆਂ ਦੇ ਪੁਲਿਸ ਅਧਿਕਾਰੀ, ਬਾਲ ਸੁਰੱਖਿਆ ਕਮੇਟੀ ਦੇ ਚੇਅਰਮੈਨ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਇੰਚਾਰਜ ਸਖੀ ਵਨ ਸਟੋਪ ਸੈਂਟਰ ਮੌਜੂਦ ਰਹੇ | ਮੀਟਿੰਗ ਦੀ ਪ੍ਰਧਾਨਗੀ ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਐੱਸ.ਓ.ਪੀ. ਦੀ ਲੋੜ ਤੇ ਮਹੱਤਤਾ 'ਤੇ ਰੌਸ਼ਨੀ ਪਾਈ | ਇਸ ਮੀਟਿੰਗ ਰਾਹੀਂ ਇਹ ਯਕੀਨੀ ਬਣਾਇਆ ਗਿਆ ਕਿ ਸਾਰੇ ਪੁਲਿਸ ਅਧਿਕਾਰੀ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਨੂੰ ਸਮਝਣ ਤੇ ਲਾਗੂ ਕਰਨ ਲਈ ਤਤਪਰ ਹਨ, ਤਾਂ ਜੋ ਕਿਸੇ ਵੀ ਬੱਚੇ ਦੇ ਹੱਕਾਂ ਦੀ ਉਲੰਘਣਾ ਨਾ ਹੋਵੇ ਤੇ ਉਸ ਨੂੰ ਸੰਰਖਣਯੋਗ ਵਾਤਾਵਰਨ ਮਿਲੇ | ਇਸ ਤੋਂ ਇਲਾਵਾ ਮੈਡਮ ਰਮਨਦੀਪ ਕੌਰ, ਪੈਨਲ ਵਕੀਲ ਵਲੋਂ ਮੀਟਿੰਗ 'ਚ ਆਏ ਸਾਰੇ ਅਧਿਕਾਰੀਆਂ ਨੂੰ ਐੱਸ.ਓ.ਪੀ ਦੇ ਮੁੱਖ ਬਿੰਦੂਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਉਨ੍ਹਾਂ ਨੂੰ ਨਾਲਸਾ ਦੀਆਂ ਸਾਰੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ | ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਯਾ ਸਲਾਹ ਲਈ ਟੋਲ ਫ਼ਰੀ ਨੰ. 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਲੂਕਪੁਰਾ ਤੇ ਜੋਧਪੁਰ ਵਿਖੇ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਹਲਕਾ ਇੰਚਾਰਜ ਨਾਰੰਗ ਤੇ ਜ਼ਿਲ੍ਹਾ ਪ੍ਰਧਾਨ ਜਾਖੜ ਨੇ ਨਵੇਂ ਪ੍ਰਧਾਨਾਂ ਨੂੰ ਜ਼ਿੰਮੇਵਾਰੀ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।