31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਲੂਕਪੁਰਾ ਤੇ ਜੋਧਪੁਰ ਵਿਖੇ ਜਾਗਰੂਕਤਾ ਸਮਾਗਮ

ਅਜੀਤ ਡੈਸਕ 19-07-2025
ਅਬੋਹਰ, 18 ਜੁਲਾਈ (ਵਿਵੇਕ ਹੂੜੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਜੋਧਪੁਰ ਤੇ ਬਹਾਦਰ ਖੇੜਾ ਵਿਚ ਜਾਗਰੂਕਤਾ ਸਮਾਗਮ ਕਰਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬੱਲੂਆਣਾ ਦੇ ਵਿਧਾਇਕ ਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਸੂਬਾ ਸਰਕਾਰ ਵਲੋਂ ਨਸ਼ੇ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ | ਜਦਕਿ ਨਸ਼ਾ ਪੀੜਤਾਂ ਦੇ ਇਲਾਜ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ | ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੰਬੋਧਨ ਦੌਰਾਨ ਉਨ੍ਹਾਂ ਨੇ ਆਖਿਆ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਦੀ ਬਿਹਤਰੀ ਲਈ ਕਈ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਨੇ ਆਖਿਆ ਕਿ ਵੱਡੇ ਪੱਧਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਸਕੂਲੀ ਬੱਚੇ ਚਿੱਕੜ ਤੇ ਮੀਂਹ ਦੇ ਪਾਣੀ 'ਚੋਂ ਲੰਘ ਕੇ ਸਕੂਲ ਜਾਣ ਲਈ ਮਜਬੂਰ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਪਰਾਧੀਆਂ ਤੇ ਬੱਚਿਆਂ ਦੇ ਪੀੜਤਾਂ ਨਾਲ ਨਿਪਟਣ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।