31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਹੈਰੋਇਨ, ਲਾਈਟਰ, ਸਿਲਵਰ ਪੰਨੀ ਤੇ ਸੜਿਆ ਹੋਇਆ 10 ਰੁਪਏ ਦਾ ਨੋਟ ਸਮੇਤ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 19-07-2025
• ਥਾਣਾ ਸਦਰ ਜਲਾਲਾਬਾਦ ਤੇ ਥਾਣਾ ਵੈਰੋਕੇ ਵਿਖੇ ਮੁਕੱਦਮਾ ਦਰਜ
ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਹੈਰੋਇਨ ਦਾ ਸੇਵਨ ਕਰਨ ਤੇ ਲਾਈਟਰ, ਸਿਲਵਰ ਪੰਨੀ 10 ਰੁਪਏ ਸੜਿਆ ਨੋਟ ਸਣੇ ਤੇ ਥਾਣਾ ਵੈਰੋਕੇ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਗੁੰਮਾਨੀਵਾਲਾ ਖੂਹ, ਚੱਕ ਬਲੋਚਾ, ਢਾਬ ਕੜਿਆਲ ਆਦਿ ਪਿੰਡ ਲਈ ਰਵਾਨਾ ਸੀ ਤੇ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਵੈਰੋਕੇ ਦੇ ਕੋਲ ਪੁੱਜੀ ਤਾਂ ਸਾਹਮਣੇ ਤੋ ਪਿੰਡ ਮਹਾਲਮ ਵਾਲੀ ਸਾਈਡ ਤੋਂ ਇੱਕ ਮੋਨਾ ਨੌਜਵਾਨ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਘਬਰਾ ਕੇ ਇਕਦਮ ਆਪਣੇ ਸੱਜੇ ਹੱਥ ਨੂੰ ਮੁੜ ਕੇ ਤੇਜ਼ ਰਫ਼ਤਾਰ ਨਾਲ ਜਾਣ ਲੱਗਿਆ, ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਦੌਰਾਨ ਸੁਖਵਿੰਦਰ ਸਿੰਘ ਉਰਫ਼ ਰਵੀ ਪੁੱਤਰ ਹਰਭਜਨ ਸਿੰਘ ਵਾਸੀ ਢਾਬ ਕੜਿਆਲ ਨੂੰ ਹੈਰੋਇਨ ਸਮੇਤ ਕਾਬੂ ਕਰਨ ਉਪਰੰਤ ਥਾਣਾ ਵੈਰੋਕੇ ਵਿਖੇ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ |
ਉੱਧਰ, ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਲਈ ਥਾਣਾ ਏਰੀਏ ਵਿਚ ਮੌਜੂਦ ਸੀ ਤਾਂ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਫੱਤੂਵਾਲਾ ਨੂੰ ਜਾ ਰਹੇ ਸੀ ਅਤੇ ਉਹ ਪਿੰਡ ਫੱਤੂ ਵਾਲਾ ਤੋਂ ਅੱਧਾ ਕਿੱਲੋਮੀਟਰ ਪਿੱਛੇ ਸੀ ਤਾਂ ਰੇਤ ਵਾਲੇ ਖੱਡੇ-ਝਾੜੀਆ ਵਿਚ ਇੱਕ ਨੌਜਵਾਨ ਸਿਲਵਰ ਪੇਪਰ (ਪੰਨੀ) ਹੇਠਾਂ ਲਾਈਟਰ ਜਲਾ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ | ਪੁਲਿਸ ਪਾਰਟੀ ਨੇ ਇਸ ਵਿਅਕਤੀ ਨੂੰ ਇੱਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਥੋੜ੍ਹਾ ਜਲਿਆ ਹੋਇਆ ਸਮੇਤ ਸੋਨੂੰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਫੱਤੂਵਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਵਿਅਕਤੀ ਵਿਰੱੁਧ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਰੇਗਾ ਮਜ਼ਦੂਰਾਂ ਤੋਂ ਵੀ ਤੀਜੇ ਹਿੱਸੇ ਤਨਖ਼ਾਹ 'ਤੇ ਕੰਮ ਕਰ ਰਹੀਆਂ ਸਕੂਲ 'ਚ ਕੁੱਕ ਅਗਲੀ ਖ਼ਬਰ ਇਫਕੋ ਨੇ ਖੇਤੀਬਾੜੀ ਅਧਿਕਾਰੀਆਂ ਲਈ ਵਰਕਸ਼ਾਪ ਦਾ ਕੀਤਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।