24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਬੱਲੂਆਣਾ ਨੇ ਪਿੰਡ ਰਾਏਪੁਰ, ਢਾਣੀ ਮਾਡਲਾਂ ਢਾਣੀ ਨਾਇਆ ਵਾਲੀ ਦੇ ਵਾਸੀਆਂ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਅਜੀਤ ਡੈਸਕ 20-07-2025
ਅਬੋਹਰ, 19 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪੰਜਾਬ ਵਿਚ ਆਗਾਜ਼ ਕੀਤਾ ਗਿਆ ਹੈ ਤਾਂ ਜੋ ਸਾਡੀ ਨੌਜਵਾਨੀ ਪੀੜੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕੇ | ਇਸੇ ਤਹਿਤ ਹੀ ਸੂਬੇ ਦੇ ਸਾਰੇ ਵਿਧਾਇਕ ਆਪਣੇ ਆਪਣੇ ਹਲਕੇ ਦੇ ਪਿੰਡਾਂ ਵਿਚ ਜਾ ਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰ ਰਹੇ ਹਨ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸੇ ਤਹਿਤ ਹੀ ਉਹ ਅੱਜ ਪਿੰਡ ਰਾਏਪੁਰ, ਢਾਣੀ ਮਾਡਲਾਂ ,ਢਾਣੀ ਨਾਇਆ ਵਾਲੀ ਦੇ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਪਹੁੰਚੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿਚ ਵੀ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਸੀਂ ਉਸ ਦੀ ਸੂਚਨਾ ਆਪਣੇ ਪਿੰਡ ਦੀ ਪੰਚਾਇਤ ਪੁਲਿਸ ਪ੍ਰਸ਼ਾਸਨ ਜਾਂ ਮੈਨੂੰ ਦਿਓ ਤਾਂ ਜੋ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਮਾੜੀ ਸੰਗਤ ਵਾਲੇ ਵਿਅਕਤੀਆਂ ਤੋਂ ਦੂਰ ਰਹਿਣ ਤੇ ਜੇਕਰ ਤੁਹਾਡਾ ਕੋਈ ਵੀ ਸਾਥੀ ਨਸ਼ਾ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੰਚਾਇਤ ਨੂੰ ਦਿਓ ਜਾਂ ਮੈਨੂੰ ਦਿਓ ਤਾਂ ਕਿ ਉਸ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕੇ ਤੇ ਉਹ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਆਪਣਾ ਚੰਗਾ ਜੀਵਨ ਬਤੀਤ ਕਰ ਸਕੇ | ਉਨ੍ਹਾਂ ਕਿਹਾ ਕਿ ਜਿਹੜਾ ਵੀ ਕੋਈ ਬੰਦਾ ਨਸ਼ਾ ਆਪਣੇ ਸਾਥੀ ਨੂੰ ਖਾਣ ਵਾਸਤੇ ਦਿੰਦਾ ਉਹ ਤੁਹਾਡਾ ਦੋਸਤ ਨਹੀਂ ਉਹ ਤੁਹਾਡਾ ਦੁਸ਼ਮਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਦੇ ਖ਼ਿਲਾਫ਼ ਇਸ ਮੁਹਿੰਮ ਵਿਚ ਪਿੰਡ ਵਾਸੀ ਪੂਰਨ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਣ ਵੀ ਦਵਾਇਆ | ਇਸ ਦੌਰਾਨ ਉਨ੍ਹਾਂ ਪਿੰਡ ਰਾਏਪੁਰਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 40 ਲੱਖ ਰੁਪਏ, ਛੱਪੜ ਦੇ ਨਵੀਨੀਕਰਨ ਲਈ 24 ਲੱਖ ਤੇ ਪਿੰਡ ਦੇ ਸਟੇਡੀਅਮ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ | ਇਸ ਮੌਕੇ ਤੇ ਡੀ.ਐਸ.ਪੀ ਤਜਿੰਦਰਪਾਲ ਸਿੰਘ, ਬੀ.ਡੀ.ਓ ਅੰਤਰਪ੍ਰੀਤ ਸਿੰਘ, ਪਿੰਡ ਦੇ ਸਰਪੰਚ, ਮੈਂਬਰ 'ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ |
ਪਿਛਲੀ ਖ਼ਬਰ ਬੰਬੇ ਇੰਸਟੀਚਿਊਟ ਵਿਖੇ ਮਹਿਲਾ ਸਿੱਖਿਆ ਦੇ ਸੰਦੇਸ਼ ਨਾਲ ਤੀਆਂ ਦਾ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਸ ਸੇਵਾ ਪ੍ਰੋਗਰਾਮ ਦੌਰਾਨ 51 ਬੱਚਿਆਂ ਨੂੰ ਵੰਡੇ ਕੱਪੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।