ਅਬੋਹਰ, 19 ਜੁਲਾਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਜੰਡਵਾਲਾ ਦੇ ਨੌਜਵਾਨਾਂ ਨੇ ਪੰਜਾਬ ਸਰਕਾਰ ਵਲੋਂ ਪਿੰਡ ਵਿਚ ਜੋ ਖੇਡ ਗਰਾਊਾਡ ਬਣਾਉਣ ਦਾ ਐਲਾਨ ਕੀਤਾ ਹੈ, ਇਸ ਲਈ ਉਨ੍ਹਾਂ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਦਾ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਕੀਤਾ ਹੈ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਪੜਾਅ ਵਿਚ ਅਬੋਹਰ ਵਿਧਾਨ ਸਭਾ ਹਲਕੇ ਦੇ 17 ਪਿੰਡਾਂ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਖੇਡ ਮੈਦਾਨ ਬਣਾਉਣ ਲਈ ਗਰਾਂਟਾਂ ਜਾਰੀ ਕੀਤੀਆਂ ਹਨ | ਪਿੰਡ ਜੰਡਵਾਲਾ ਹਨਵੰਤਾ ਵਿਖੇ ਵੀ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਉਣ ਲਈ ਗਰਾਂਟ ਜਾਰੀ ਹੋਈ ਹੈ | ਪਿੰਡ ਵਿਚ ਇਹ ਖੇਡ ਮੈਦਾਨ ਬਣਾਉਣ ਲਈ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਾਮ ਸਿੰਘ ਬਿਸ਼ਨੋਈ, ਸਰਪੰਚ ਪ੍ਰੇਮ ਕੰਬੋਜ ਤੇਲੂਪੁਰਾ ਆਦਿ ਹਾਜ਼ਰ ਸਨ |