24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਜਲਾਲਾਬਾਦ ਨੇ ਪਿੰਡ ਇਸਲਾਮ ਵਿਖੇ ਪਿੰਡ ਵਾਸੀਆਂ ਨੂੰ ਨਸ਼ੇ ਖ਼ਿਲਾਫ਼ ਕੀਤਾ ਜਾਗਰੂਕ

ਅਜੀਤ ਡੈਸਕ 20-07-2025
ਜਲਾਲਾਬਾਦ, 19 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਿਰ ਤੋੜ ਯਤਨ ਕਰ ਰਹੀ ਤਾਂ ਜੋ ਫਿਰ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ | ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਇਸਲਾਮ ਵਾਲਾ ਵਿਖੇ ਪਿੰਡ ਵਾਸੀਆਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਗਏ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਲਾਲਾਬਾਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਦੀ ਬਿਮਾਰੀ ਵਾਂਗ ਹੈ | ਨਸ਼ਾ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੀ ਬਰਬਾਦੀ ਦੇ ਰਾਹ ਵੱਲ ਨਹੀਂ ਤੋਰਦਾ ਸਗੋਂ ਉਸ ਦੇ ਪਰਿਵਾਰ ਨੂੰ ਵੀ ਆਰਥਿਕ ਬੋਝ ਹੇਠ ਦਬਾ ਦਿੰਦਾ ਹੈ | ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਕਰ ਰਹੇ ਯੁਵਕਾਂ ਨਾਲ ਹਮਦਰਦੀ ਭਰਿਆ ਵਤੀਰਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ ਜਿੱਥੇ ਇਹਨਾਂ ਨਸ਼ੇ ਦੇ ਪੀੜਤਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਜੇਕਰ ਤੁਹਾਡੇ ਪਿੰਡ ਜਾ ਤੁਹਾਡੇ ਆਪਣੇ ਜਾਂ ਆਡ ਗੁਆਂਢ ਵਿਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਬੇਝਿਜਕ ਹੋ ਕੇ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਉਣ ਜੋ ਉਹ ਨਸ਼ਾ ਛੱਡ ਕੇ ਇੱਕ ਸਿਹਤਮੰਦ ਅਤੇ ਨਰੋਆ ਜੀਵਨ ਬਤੀਤ ਕਰ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਸੁਦਾਗਰਾਂ ਖ਼ਿਲਾਫ਼ ਵੀ ਕਰੜਾ ਸ਼ਿਕੰਜਾ ਕੱਸ ਰਹੀ ਹੈ | ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਤੇ ਪੰਜਾਬ ਸਰਕਾਰ ਵਲੋਂ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਨਸ਼ਾ ਮੁਕਤੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ |
ਪਿਛਲੀ ਖ਼ਬਰ ਫ਼ੋਟੋਗਰਾਫ਼ਰ ਵੈੱਲਫੇਅਰ ਕਲੱਬ ਅਬੋਹਰ ਨੇ ਫ਼ੋਟੋਗਰਾਫ਼ਰਾਂ ਦੀ ਸਿਖਲਾਈ ਲਈ ਲਗਾਈ ਵਰਕਸ਼ਾਪ ਅਗਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੋਸਾਇਟੀ ਗੁਰਦੁਆਰਾ ਰਾਮਗੜ੍ਹੀਆ ਵਲੋਂ ਪੌਦਿਆਂ ਦਾ ਲਗਾਇਆ ਲੰਗਰ , 1100 ਪੌਦੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।