ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣੀ ਕੋਟਨ ਫ਼ੈਕਟਰੀ ਡੱਬਵਾਲਾ ਰੋਡ 'ਤੇ ਪੁੱਜੀ ਤਾਂ ਮਲਕੀਤ ਸਿੰਘ ਉਰਫ਼ ਮੱਕੀ ਬੈਕ ਸਾਈਡ ਡੇਰਾ ਬਾਬਾ ਖ਼ੁਸ਼ਦਿਲ ਮੰਡੀ ਅਰਨੀਵਾਲਾ ਤੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |