ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਅÏਰਤ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੋਜ ਰਾਣੀ ਵਾਸੀ ਢਾਣੀ ਖ਼ਰਾਸ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਹਨ ਲਾਲ, ਕਮਲੇਸ਼ ਰਾਣੀ, ਬਿਮਲਾ ਰਾਣੀ, ਜਨਕ ਰਾਣੀ ਵਾਸੀ ਢਾਣੀ ਖ਼ਰਾਸ ਵਾਲੀ ਦੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ | ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |