24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

26.10 ਗਰਾਮ ਹੈਰੋਇਨ ਸਣੇ 3 ਵਿਅਕਤੀ ਕਾਬੂ

ਅਜੀਤ ਡੈਸਕ 20-07-2025
ਜਲਾਲਾਬਾਦ, 19 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਅਤੇ ਥਾਣਾ ਅਮੀਰ ਖ਼ਾਸ ਦੀ ਪੁਲਿਸ ਵੱਲੋਂ ਦੋ ਵੱਖ ਵੱਖ ਥਾਵਾਂ ਤੋਂ 26.10 ਗਰਾਮ ਹੈਰੋਇਨ ਸਮੇਤ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਕਮ-ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ ਨੇੜੇ ਰੇਲਵੇ ਸਟੇਸ਼ਨ ਟੀ-ਪੁਆਇੰਟ ਹਿਸਾਨਵਾਲਾ ਰੋਡ ਜਲਾਲਾਬਾਦ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਅਤੇ ਸੰਦੀਪ ਸਿੰਘ ਉਰਫ਼ ਸਿੱਪੀ ਪੁੱਤਰ ਜਗਦੀਸ਼ ਸਿੰਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਹੈਰੋਇਨ ਪੀਣ ਅਤੇ ਵੇਚਣ ਦੇ ਆਦੀ ਹਨ, ਜਿਸ ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ 5 ਗਰਾਮ ਹੈਰੋਇਨ ਸਮੇਂ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸਿੱਪੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉੱਧਰ, ਥਾਣਾ ਅਮੀਰ ਖ਼ਾਸ ਵਿਖੇ ਦਰਜ ਮੁਕੱਦਮੇ ਦੇ ਤਫ਼ਤੀਸ਼ੀ ਅਧਿਕਾਰੀ ਕਮ- ਐੱਸ.ਆਈ. ਗੁਰਮੇਲ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਪਿੰਡ ਪੀਰ ਮੁਹੰਮਦ ਦੇ ਕੋਲ ਮੌਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਵਿਅਕਤੀ ਖੜ੍ਹਾ ਸੀ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਘਾਹ-ਫੂਸ ਵਿਚ ਸੁੱਟ ਦਿੱਤਾ, ਜਿਸ ਤੇ ਪੁਲਿਸ ਪਾਰਟੀ ਵੱਲੋਂ ਇਸ ਵਿਅਕਤੀ ਨੂੰ ਕਾਬੂ ਕਰਕੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 21.10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਵਿਅਕਤੀ ਦੀ ਪਹਿਚਾਣ ਅਮਰਜੀਤ ਸਿੰਘ ਉਰਫ਼ ਢਿੱਲੋਂ ਪੁੱਤਰ ਸੋਹਣ ਸਿੰਘ ਵਾਸੀ ਰੁਕਨਾ ਕਾਸਮ ਕੇ ਵਜੋਂ ਹੋਈ ਹੈ | ਥਾਣਾ ਸਿਟੀ ਜਲਾਲਾਬਾਦ ਅਤੇ ਥਾਣਾ ਅਮੀਰ ਖ਼ਾਸ ਵਿਖੇ ਹੈਰੋਇਨ ਸਮੇਤ ਕਾਬੂ ਕੀਤੇ ਗਏ ਵਿਅਕਤੀਆਂ ਦੇ ਵਿਰੱੁਧ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ 36 ਬੋਤਲਾਂ ਸ਼ਰਾਬ ਅਤੇ 24 ਕੈਨ ਬੀਅਰਾਂ ਸਮੇਤ ਇੱਕ ਕਾਬੂ ਅਗਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ਬੀ.ਏ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।