24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ਿਆਂ ਦਾ ਖ਼ਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਅਜੀਤ ਡੈਸਕ 20-07-2025
ਮੰਡੀ ਲਾਧੂਕਾ, 19 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੋਧ ਤਹਿਤ ਜਿੱਥੇ ਪੰਜਾਬ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲੋਕਾਂ ਨੂੰ ਵੱਡੀ ਪੱਧਰ ਤੇ ਸਮਾਜਿਕ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ¢ ਇਸ ਲੜੀ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਹਲਕਾ ਜਲਾਲਾਬਾਦ ਦੇ ਪਿੰਡ ਬੁੱਧੋਕੇ, ਪਿੰਡ ਹੌਜ ਖ਼ਾਸ ਅਤੇ ਪਿੰਡ ਚੱਕ ਪੱਖੀ ਵਿਖੇ ਪਹੁੰਚੀ¢ ਇਸ ਮੁਹਿੰਮ ਵਿਚ ਸਹਿਤ ਵਿਭਾਗ, ਪੁਲਸ ਵਿਭਾਗ, ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਹਲਕਾ ਜਲਾਲਾਬਾਦ ਦੇ ਪਿੰਡ ਬੁੱਧੋਕੇ, ਪਿੰਡ ਹੌਜ ਖ਼ਾਸ, ਪਿੰਡ ਚੱਕ ਪੱਖੀ ਵਿਖੇ ਗਰਾਮ ਸਭਾਵਾਂ, ਪਿੰਡ ਵਾਸੀਆਂ, ਪਿੰਡਾਂ ਦੇ ਯੂਥ ਕਲੱਬਾਂ ਦਾ ਵੱਡਾ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤਾ ਗਿਆ¢ ਜਿਸ ਵਿਚ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ¢ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆਂ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ¢ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖ਼ਤਮ ਕਰ ਰਹੀ ਹੈ, ਪਰ ਇਸ ਵਿਚ ਲੋਕਾਂ ਦਾ ਸਹਿਯੋਗ ਵੀ ਹੋਣਾ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ¢ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵਲੋਂ ਉਸ ਦਾ ਮੁਫ਼ਤ ਨਸ਼ਾ ਛੜਾਇਆਂ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ¢ ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸਹੁੰ ਵੀ ਚੁਕਾਈ ਗਈ¢ ਇਸ ਮੌਕੇ ਤੇ ਨਸ਼ਾ ਮੁਕਤੀ ਮੋਰਚਾ ਹਲਕਾ ਜਲਾਲਾਬਾਦ ਦਾ ਇੰਚਾਰਜ ਸੁਖਮਨਜੋਤ ਸਿੰਘ ਸੰਧੂ ਮੋਹਲ਼ਾ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿਚ ਨਸ਼ਾ ਮੁਕਤੀ ਯਾਤਰਾ ਵਿਚ ਸ਼ਾਮਲ ਹੋ ਕੇ ਆਪਣਾ ਫ਼ਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਆਪਣਾ ਯੋਗਦਾਨ ਜ਼ਰੂਰ ਪਾਉਣ¢ਇਸ ਮੌਕੇ ਤੇ ਪਿੰਡ ਦੇ ਸਰਪੰਚ ਵਰਿੰਦਰਪਾਲ ਕੰਬੋਜ ਵਿੰਦੂ ਬੁੱਧੋਕੇ, ਸੋਨੂੰ ਕੰਬੋਜ ਸਰਪੰਚ ਲੱਖੋਵਾਲੀ, ਲਾਡੀ ਪੀਏ, ਹਨੀ ਪੀਏ, ਦੀਪਕ ਕੰਬੋਜ ਸਾਬਕਾ ਸਰਪੰਚ ਢਾਣੀ ਮੋਹਰੀ ਰਾਮ, ਲਛਮਣ ਕੰਬੋਜ ਸਾਬਕਾ ਸਰਪੰਚ, ਬੂਟਾ ਰਾਮ ਸਾਬਕਾ ਸਰਪੰਚ, ਜਸਵੰਤ ਸਿੰਘ, ਮਲਕੀਤ ਸਿੰਘ, ਰਾਕੇਸ਼ ਕੁਮਾਰ, ਸੰਜੀਵ ਕੁਮਾਰ ਪੰਚ, ਨਿਰਮਲਾ ਰਾਣੀ ਪੰਚ, ਅਮਨਦੀਪ ਸਿੰਘ ਪੰਚ, ਰੁਪਿੰਦਰ ਕੌਰ ਪੰਚ, ਦਰਸ਼ਨ ਸਿੰਘ ਪੰਚ, ਜਗਦੀਸ਼ ਚੰਦਰ, ਪੰਚਾਇਤ ਸੈਕਟਰੀ ਗੁਰਮੀਤ ਸਿੰਘ, ਨਰੇਗਾ ਸੈਕਟਰੀ ਗੁਰਮੀਤ ਸਿੰਘ, ਹਰਵਿੰਦਰ ਸਿੰਘ ਸਰਪੰਚ ਸੈਣੀਆਂ, ਬਲਦੇਵ ਸਿੰਘ ਸੈਣੀਆਂ ਅਤੇ ਸਮੂਹ ਪਿੰਡ ਦੇ ਵਸਨੀਕ ਵੱਡੀ ਗਿਣਤੀ ਚ ਹਾਜ਼ਰ ਸਨ¢
ਪਿਛਲੀ ਖ਼ਬਰ ਪ੍ਰਭਜੋਤ ਕੌਰ ਨੇ ਬੀ.ਸੀ.ਏ ਦੇ ਨਤੀਜੇ ਵਿਚ ਕੀਤਾ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।