ਅਬੋਹਰ, 19 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਸ.ਸੀ. ਛੇਵੇਂ ਸਮੈਸਟਰ ਦੇ ਨਤੀਜਾ ਤਹਿਤ ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਦਾ ਨਤੀਜਾ 100 ਫ਼ੀਸਦੀ ਨਾਲ ਸ਼ਾਨਦਾਰ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਪ੍ਰਭਜੋਤ ਕੌਰ ਪੁੱਤਰੀ ਭਗਤ ਸਿੰਘ ਨੇ 83.85 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦ ਕਿ ਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ 83.75 ਫ਼ੀਸਦੀ ਅੰਕ ਲੈ ਕੇ ਕਾਲਜ ਪੱਧਰ 'ਤੇ ਦੂਸਰਾ ਅਤੇ ਨਵਜੋਤ ਕੌਰ ਪੁੱਤਰੀ ਪਲਵਿੰਦਰ ਸਿੰਘ ਨੇ 80 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਸਮੇਂ ਕਾਲਜ ਦੇ ਪਿ੍ੰਸੀਪਲ ਡਾ.ਹਰਪ੍ਰੀਤ ਕੌਰ ਔਲਖ ਨੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਇਸ ਦਾ ਸਿਹਰਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਤੇ ਸਟਾਫ਼ ਦੀ ਕਰੜੀ ਮਿਹਨਤ ਨੂੰ ਜਾਂਦਾ ਹੈ | ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਪਿ੍ੰਸੀਪਲ ਡਾ.ਹਰਪ੍ਰੀਤ ਕੌਰ ਔਲਖ ਨੇ ਅੱਵਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਆਸ ਕੀਤੀ ਹੈ |