25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ-ਜਥੇਦਾਰ ਜਸਵੰਤ ਸਿੰਘ ਸੋਢੀ

ਅਜੀਤ ਡੈਸਕ 20-07-2025
ਮੰਡੀ ਰੋੜਾਂਵਾਲੀ, 19 ਜੁਲਾਈ (ਮਨਜੀਤ ਸਿੰਘ ਬਰਾੜ)-ਇਸ ਵਰੇ੍ਹ ਨਵੰਬਰ ਮਹੀਨੇ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮ ਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਤਿਆਰੀ ਕੀਤੀਆਂ ਜਾ ਰਹੀ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਸਮੇਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ-ਆਪਣੇ ਪ੍ਰੋਗਰਾਮ ਐਲਾਨ ਕਰ ਦਿੱਤੇ ਗਏ ਹਨ | ਪੰਜਾਬ ਸਰਕਾਰ ਵਲੋਂ ਵੀ 350 ਸਾਲਾਂ ਸ਼ਹੀਦੀ ਸਮਾਗਮ ਸੂਬਾ ਪੱਧਰ 'ਤੇ ਮਨਾਇਆ ਜਾਣਾ ਹੈ | ਜਸਵੰਤ ਸਿੰਘ ਸੋਢੀ ਜ਼ਿਲ੍ਹਾ ਜਥੇਦਾਰ ਸ਼੍ਰੀ ਮੁਕਤਸਰ ਸਾਹਿਬ ਦਸਮੇਸ਼ ਤਰਨਾ ਦਲ ਅਤੇ ਕਸ਼ਮੀਰ ਸਿੰਘ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਧੰਨ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਵਿੱਤਰ ਸੀਸ ਦੀ ਸੰਭਾਲ ਕਰਨ ਵਾਲੇ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜਿਨ੍ਹਾਂ ਵਲੋਂ ਆਪਣੇ ਪਿਤਾ ਭਾਈ ਸਦਾ ਨੰਦ ਦੀ ਕੁਰਬਾਨੀ ਤੋਂ ਬਾਅਦ 326 ਕਿੱਲੋਮੀਟਰ ਦਾ ਰਸਤਾ ਤੈਅ ਕਰਕੇ ਸ਼੍ਰੀ ਕਰਤਾਰਪੁਰ ਸਾਹਿਬ ਪਹੁੰਚ ਕੇ ਗੁਰੂ ਜੀ ਦੇ ਪਵਿੱਤਰ ਸੀਸ ਨੂੰ ਪਰਿਵਾਰ ਹਵਾਲੇ ਕੀਤਾ ਸੀ 'ਤੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਾਬਾ ਜੀਵਨ ਸਿੰਘ ਜੀ ਨੂੰ ਰੰਘਰੇਟੇ ਗੁਰੂ ਕੇ ਬੇਟੇ ਕਹਿ ਕੇ ਗੁਰੂ ਦੇ ਪੁੱਤਰ ਹੋਣ ਦਾ ਸਨਮਾਨ ਦਿੱਤਾ ਸੀ ਨੂੰ ਅੱਜ ਸਰਕਾਰਾਂ ਵਲੋਂ ਭੁਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਬਾਬਾ ਜੀਵਨ ਸਿੰਘ ਜੀ ਦਾ 364ਵਾਂ ਜਨਮ ਦਿਹਾੜਾ 5 ਸਤੰਬਰ ਨੂੰ ਮਨਾਇਆ ਜਾਣਾ ਹੈ | ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਉਹ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਹੋ ਰਹੇ ਸਮਾਗਮ ਮੌਕੇ ਸਰਕਾਰੀ ਗਜ਼ਟਿਡ ਛੁੱਟੀ ਦਾ ਐਲਾਨ ਕਰੇ ਤਾਂ ਜੋ ਨੌਕਰੀ ਪੇਸ਼ਾ ਲੋਕ ਵੀ ਇਸ ਵਿਚ ਸ਼ਾਮਿਲ ਹੋ ਸਕਣ |
ਪਿਛਲੀ ਖ਼ਬਰ 'ਨਵੀਆਂ ਕਲਮਾਂ ਨਵੀਂ ਉਡਾਣ' ਬਾਲ ਸਾਹਿਤ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਬਣਿਆ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ ਸਕੂਲਾਂ 'ਚੋਂ ਸਭ ਤੋਂ ਵੱਧ ਗਿਣਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।