ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬੀ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਦੀ ਤਰੱਕੀ ਅਤੇ ਇਸ ਦੇ ਹਰ ਘਰ ਘਰ ਦਫ਼ਤਰ ਅਤੇ ਹਰ ਸੰਸਥਾ ਅੰਦਰ ਪ੍ਰਚਲਣ ਅਤੇ ਪ੍ਰਸਾਰਨ ਵਾਸਤੇ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਕੂਲੀ ਵਿਦਿਆਰਥੀਆਂ ਦੇ ਪ੍ਰੋਜੈਕਟ ਨਵੀਆਂ ਕਲਮਾ ਨਵੀਂ ਉਡਾਣ ਅਧੀਨ ਮਲੋਟ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੀਆਂ ਕ੍ਰਮਵਾਰ ਭਾਗ 59 ਅਤੇ 60 ਬਾਲ ਸਾਹਿੱਤ ਕਿਤਾਬਾਂ ਦਾ ਲੋਕ ਅਰਪਣ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਜ਼ਿਲ੍ਹਾ ਫ਼ਾਜ਼ਿਲਕਾ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਬਜਾਜ ਨੇ ਦੱਸਿਆ ਕਿ ਇਹ ਜ਼ਿਲ੍ਹਾ ਫ਼ਾਜ਼ਿਲਕਾ ਦੀ ਦੂਜੀ ਕਿਤਾਬ ਹੈ | ਜਿਸ ਦੇ ਸੰਪਾਦਕ ਸ਼੍ਰੀਮਤੀ ਨੀਤੂ ਅਰੋੜਾ ਹਨ | ਜਿਨ੍ਹਾਂ ਵਲੋਂ ਹਾਲ ਹੀ ਵਿਚ ਸਹਿਜ ਪਬਲੀਕੇਸ਼ਨ ਵਲੋਂ ਸਾਹਾਂ ਦਾ ਸੰਗੀਤ (ਕਵਿਤਾ-ਸੰਗ੍ਰਹਿ) ਪ੍ਰਕਾਸ਼ਿਤ ਕੀਤੀ ਗਈ ਹੈ 'ਤੇ ਪਾਠਕ ਇਸ ਨੂੰ ਭਰਵਾ ਹੁੰਗਾਰਾ ਦੇ ਰਹੇ ਹਨ | ਪੋ੍ਰਜੈਕਟ ਇੰਚਾਰਜ ਓਾਕਾਰ ਸਿੰਘ ਭੇਜੇ ਅਤੇ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਦੀ ਯੋਗ ਅਗਵਾਈ ਵਿਚ ਸਿਮਲਜੀਤ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਮੀਨਾ ਮਹਿਰੋਕ, ਤਰਨਦੀਪ ਸਿੰਘ, ਮਨੀਸ਼ ਕੁਮਾਰ, ਵਿਜੈਅੰਤ ਕੁਮਾਰ, ਜਸਵਿੰਦਰ ਲਫ਼ਜ਼ ਅਤੇ ਅਰਚਨਾ ਅਰੋੜਾ ਦੇ ਸਹਿਯੋਗ ਨਾਲ ਨਵੀਆਂ ਕਲਮਾਂ ਨਵੀਂ ਉਡਾਣ ਬਾਲ ਸਹਿਤ ਕਿਤਾਬ ਜਾਰੀ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਦੀਆਂ ਕੁੱਲ 90 ਰਚਨਾਵਾਂ ਦਰਜ ਕੀਤੀਆਂ ਗਈਆਂ ਹਨ | ਅੱਜ ਇਸ ਲੋਕ ਅਰਪਣ ਪ੍ਰੋਗਰਾਮ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕਿਤਾਬ ਵੀ ਜਾਰੀ ਕੀਤੀ ਗਈ | ਜ਼ਿਕਰਯੋਗ ਹੈ ਕਿ ਅੱਜ ਦੇ ਪ੍ਰੋਗਰਾਮ ਵਿਚ ਜਿੱਥੇ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵਿਸ਼ੇਸ਼ ਤੋਰ ਤੇ ਪਹੁੰਚੇ ਅਤੇ ਇਸ ਮੌਕੇ ਵੱਖ ਵੱਖ ਵਿਦਿਆਰਥੀਆਂ ਵਲੋਂ ਆਪਣੀਆਂ ਲਿਖੀਆਂ ਕਵਿਤਾਵਾਂ ਵੀ ਪੇਸ਼ ਕੀਤੀਆਂ ਅਤੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕਿਤਾਬ ਵਿਚ ਆਪਣੀਆਂ ਰਚਨਾਵਾਂ ਲਿਖਣ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦਿੱਤੇ ਗਏ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਅੱਜ ਦੇ ਇਸ ਪ੍ਰੋਗਰਾਮ ਵਿਚ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ, ਵਿਜੈਪਾਲ ਜ਼ਿਲ੍ਹਾ ਨੋਡਲ ਅਫ਼ਸਰ ਫ਼ਾਜ਼ਿਲਕਾ ਜਸਪਾਲ ਮੋਂਗਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਰਾਜਿੰਦਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਗੁਰਵਿੰਦਰ ਸਿੰਘ ਕਾਂਗੜ ਹਾਜ਼ਰ ਸਨ |