ਮੰਡੀ ਰੋੜਾਂਵਾਲੀ, 19 ਜੁਲਾਈ (ਮਨਜੀਤ ਸਿੰਘ ਬਰਾੜ)-ਜਲਾਲਾਬਾਦ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਤੇਲੂਪੁਰਾ ਵਿਚ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਘਾਟ ਹੈ | ਪਿੰਡ ਤੇਲੂਪੁਰਾ ਦੇ ਮੌਜੂਦਾ ਸਰਪੰਚ ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰੀ ਪ੍ਰਾਇਮਰੀ ਦੀਆਂ ਦੋ ਪੋਸਟਾਂ ਹਨ, ਜੋ ਕਾਫ਼ੀ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਹਨ | ਸਕੂਲ ਵਿਚ ਪ੍ਰੀ ਪ੍ਰਾਇਮਰੀ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਸਮੇਤ ਪੂਰੀ ਪੰਚਾਇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਬਚਾਇਆ ਜਾ ਸਕੇ |