25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗਾਡਵਿਨ ਪਬਲਿਕ ਸਕੂਲ ਘੱਲੂ 'ਚ ਵਿਦਿਆਰਥੀਆਂ ਨੇ ਲੰਗਰ ਲਗਾ ਕੇ ਕੀਤੀ ਸੇਵਾ

ਅਜੀਤ ਡੈਸਕ 20-07-2025
ਫ਼ਾਜ਼ਿਲਕਾ, 19 ਜੁਲਾਈ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੀ ਨਿਗਰਾਨੀ ਅਤੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ 'ਤੇ ਪਿ੍ੰਸੀਪਲ ਅਭਿਲੇਖ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਕੂਲ ਦੇ ਵਿਹੜੇ ਵਿਚ ਇੱਕ ਵਿਸ਼ੇਸ਼ ਲੰਗਰ ਸੇਵਾ ਦਾ ਆਯੋਜਨ ਕੀਤਾ ਗਿਆ | ਇਸ ਲੰਗਰ ਵਿਚ ਸਾਰੇ ਵਿਦਿਆਰਥੀਆਂ, ਅਧਿਆਪਕਾਂ, ਵੈਨ ਚਾਲਕਾਂ ਅਤੇ ਹੋਰ ਸਕੂਲ ਸਟਾਫ਼ ਲਈ ਕੜੀ-ਚਾਵਲ ਦਾ ਲੰਗਰ ਪਰੋਸਿਆ ਗਿਆ | ਇਹ ਲੰਗਰ ਪੂਰੀ ਸ਼ਰਧਾ ਅਤੇ ਪ੍ਰੇਮ ਨਾਲ ਵਿਦਿਆਰਥੀਆਂ ਵਲੋਂ ਖ਼ੁਦ ਤਿਆਰ ਕੀਤਾ ਗਿਆ | ਲੰਗਰ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਕੀਤੀ ਗਈ | ਜਿਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਪੜਾਈ ਵਿਚ ਸਫਲਤਾ ਹਾਸਲ ਕਰਨ ਲਈ ਅਸ਼ੀਰਵਾਦ ਵੀ ਮੰਗਿਆ | ਇਸ ਮੌਕੇ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਦੀ ਇਸ ਪ੍ਰੇਰਣਾਦਾਇਕ ਪਹਿਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿਚ ਆਪਣੀ ਵਿਦਵਤਾ ਅਤੇ ਹੁਨਰ ਨਾਲ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ, ਜੋ ਮਾਪਿਆਂ ਅਤੇ ਸਕੂਲ ਦੋਹਾਂ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਯੋਗ ਦਿਸ਼ਾ-ਨਿਰਦੇਸ਼ ਦੀ ਵੀ ਖੁੱਲ੍ਹ ਕੇ ਸਰਾਹਣਾ ਕੀਤੀ |
ਪਿਛਲੀ ਖ਼ਬਰ ਅਪਾਹਿਜਾਂ ਨੂੰ ਰੇਲਵੇ ਪਾਸ ਅਤੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।