14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਜਪਾ ਨੇ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਪਿੰਡ ਬੱਲੂਆਣਾ 'ਚ ਕੈਂਪ ਲਗਾਇਆ

ਅਜੀਤ ਡੈਸਕ 21-07-2025
ਅਬੋਹਰ, 20 ਜੁਲਾਈ (ਸੁਖਜੀਤ ਸਿੰਘ ਬਰਾੜ)-ਭਾਜਪਾ ਵਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਬੱਲੂਆਣਾ ਵਿਖੇ ਕੇਂਦਰ ਸਰਕਾਰ ਵਲੋਂ ਚਲਾਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਦੌਰਾਨ ਭਾਜਪਾ ਹਲਕਾ ਇੰਚਾਰਜ ਵੰਦਨਾ ਸਾਂਗਵਾਲ ਵਲੋਂ ਪਿੰਡ ਵਾਸੀਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਉਹ ਕੇਂਦਰ ਦੀਆਂ ਕਈ ਸਕੀਮਾਂ ਨੂੰ ਆਪਣਾ ਦੱਸ ਸੁੱਕੀ ਵਾਹੋ ਵਾਹੀ ਖੱਟ ਰਹੀ ਹੈ | ਇਸ ਦੌਰਾਨ ਉਨ੍ਹਾਂ ਨਾਲ ਆਈ ਟੀਮ ਵਲੋਂ ਪਿੰਡ ਵਾਸੀਆਂ ਦੇ ਕਈ ਲੋਕ ਭਲਾਈ ਸਕੀਮਾਂ ਦੇ ਮੌਕੇ 'ਤੇ ਕਾਰਡ ਵੀ ਬਣਾ ਕੇ ਦਿੱਤੇ ਗਏ | ਇਸ ਮੌਕੇ ਮੰਡਲ ਪ੍ਰਧਾਨ ਚਮਕੌਰ ਸਿੰਘ, ਤਾਰਾ ਚੰਦ, ਬਸੰਤ ਕੰਬੋਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੱਚਿਆਂ ਤੋਂ ਭੀਖ ਮੰਗਵਾਉਣ ਦਾ ਕੰਮ ਬੰਦ ਕਰਨਾ ਸੂਬਾ ਸਰਕਾਰ ਦਾ ਸ਼ਲਾਘਾਯੋਗ ਕਦਮ-ਵਿਜੇ ਮੋਂਗਾ ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।