14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਲ

ਅਜੀਤ ਡੈਸਕ 21-07-2025
ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਜਲਾਲਾਬਾਦ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਲਧੂਵਾਲਾ ਉਤਾੜ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ, ਜਦੋਂ ਪਿੰਡ ਲੱਧੂਵਾਲਾ ਉਤਾੜ ਤੋਂ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਓ.ਬੀ.ਸੀ. ਸੈੱਲ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਉਨ੍ਹਾਂ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਦਾ ਝੰਡਾ ਪਾ ਕੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਪੂਰਨ ਮਾਨ ਸਨਮਾਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ ਤੇ ਇਸ ਵਿਚ ਸਭ ਧਰਮਾਂ ਤੇ ਵਰਗਾਂ ਨੂੰ ਪੂਰਨ ਮਾਨ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਮਿਹਨਤੀ ਤੇ ਕੰਮ ਕਰਨ ਵਾਲੇ ਵਰਕਰ ਨੂੰ ਬਣਦਾ ਮਾਣ ਪਾਰਟੀ ਵਲੋਂ ਸਮੇਂ ਸਮੇਂ ਸਿਰ ਦਿੱਤਾ ਜਾਂਦਾ ਹੈ | ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਜਲਾਲਾਬਾਦ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣ ਦੀ ਗੱਲ ਆਖੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਿਸਾਨ ਵਿੰਗ ਦੇ ਪ੍ਰਧਾਨ ਗੁਰਵਿੰਦਰ ਪਾਲ ਸਿੰਘ ਗੋਗੀ ਸੰਧੂ, ਸੰਤ ਲਾਲ, ਬਲਬੀਰ ਚੰਦ ਮੁੱਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਆਸ ਪੂਜਾ ਉਤਸਵ ਦੌਰਾਨ 10 ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਮੀਂਹ ਕਾਰਨ ਮਕਾਨ ਦੀ ਛੱਤ ਡਿਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।