14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਔਰਤ ਗਿ੍ਫ਼ਤਾਰ- ਪਰਚਾ ਦਰਜ

ਅਜੀਤ ਡੈਸਕ 21-07-2025
ਜਲਾਲਾਬਾਦ, 20 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਡਰੀਮ ਵਿਲਾ ਪੈਲੇਸ ਦੇ ਕੋਲ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਮਾ ਰਾਣੀ ਪਤਨੀ ਗੁਰਚਰਨ ਸਿੰਘ ਵਾਸੀ ਨਾਨਕ ਨਗਰੀ ਬਾਹਮਣੀ ਫਾਟਕ ਜਲਾਲਾਬਾਦ ਜੋਕਿ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਤੇ ਇਸ ਸਮੇਂ ਡਰੀਮ ਵਿਲਾ ਪੈਲੇਸ ਤੋਂ ਹਿਸਾਨਵਾਲਾ ਨਹਿਰ ਦੀ ਪਟੜੀ ਦੇ ਕੋਲ ਨਾਜਾਇਜ਼ ਸ਼ਰਾਬ ਕੈਂਨੀ ਪਲਾਸਟਿਕ ਗੱਟੇ ਵਿਚ ਪਾਈ ਹੋਈ ਹੈ ਤੇ ਗਾਹਕਾਂ ਦੀ ਉਡੀਕ ਕਰ ਰਹੀ ਹੈ, ਜਿਸ 'ਤੇ ਇਹ ਇਤਲਾਹ ਭਰੋਸੇਯੋਗ ਹੋਣ 'ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਸੋਮਾ ਰਾਣੀ ਨੂੰ ਕਾਬੂ ਕੀਤਾ ਗਿਆ ਹੈ | ਇਸ ਔਰਤ ਦੇ ਵਿਰੁੱਧ ਥਾਣਾ ਸਿਟੀ ਜਲਾਲਾਬਾਦ ਵਿਖੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਈਕੋ ਕਲੱਬ ਵਲੋਂ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਵਿਆਸ ਪੂਜਾ ਉਤਸਵ ਦੌਰਾਨ 10 ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।