ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਈਕੋ ਕਲੱਬ ਵਲੋਂ ਬਲਿਹਾਰੀ ਕੁਦਰਤ ਵਸਿਆ ਦੇ ਪਵਿੱਤਰ ਉਦੇਸ਼ ਹੇਠ ਇੱਕ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਵਾਤਾਵਰਨ ਪ੍ਰੇਰਿਤ ਯਤਨ ਦੀ ਅਗਵਾਈ ਅਕਾਲ ਅਕੈਡਮੀ ਥੇਹ ਕਲੰਦਰ ਦੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਵਲੋਂ ਕੀਤੀ ਗਈ | ਮੁਹਿੰਮ ਦਾ ਆਯੋਜਨ ਸਾਇੰਸ ਵਿਭਾਗ ਇੰਚਾਰਜ ਜੱਸਾ ਸਿੰਘ ਤੇ ਅਭੀਨਵ ਸ਼ਰਮਾ ਵਲੋਂ ਕੀਤਾ ਗਿਆ | ਸਮਾਗਮ ਦੌਰਾਨ ਪਹਿਲੀ ਤੋਂ ਅੱਠਵੀਂ ਤੱਕ ਦੇ ਕੁੱਲ 121 ਵਿਦਿਆਰਥੀਆਂ ਵਲੋਂ ਆਪਣੇ ਘਰਾਂ ਤੋਂ ਵੱਖ-ਵੱਖ ਕਿਸਮਾਂ ਦੇ ਫੁੱਲਦਾਰ, ਫਲਦਾਰ ਤੇ ਛਾਂਦਾਰ ਬੂਟੇ ਲਿਆ ਕੇ ਸਕੂਲ ਵਿਚ ਆਪਣੇ ਹੀ ਹੱਥੀਂ ਲਗਾਏ ਗਏ | ਹਰ ਬੱਚੇ ਨੇ ਇਹ ਬੂਟਾ ਆਪਣੇ ਮਾਤਾ-ਪਿਤਾ ਨੂੰ ਸਮਰਪਿਤ ਕੀਤਾ ਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਸਵੀਕਾਰ ਕੀਤੀ | ਅੰਤ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਪਿ੍ੰਸੀਪਲ ਗੁਰਜੀਤ ਕੌਰ ਵਲੋਂ ਸਮੂਹ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ Tਪਵਣ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁUਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਕਿ੍ਤੀ ਸਾਡੀ ਮਾਂ ਵਾਂਗ ਹੈ, ਜਿਸ ਦੀ ਸੰਭਾਲ ਕਰਨਾ ਸਾਡਾ ਫ਼ਰਜ਼ ਹੈ | ਉਨ੍ਹਾਂ ਨੇ ਇਹ ਵੀ ਉਚਾਰਨ ਕੀਤਾ ਕਿ ਮਨੁੱਖਤਾ ਦੀ ਭਲਾਈ ਲਈ ਵਾਤਾਵਰਨ ਦੀ ਰੱਖਿਆ ਲਈ ਜ਼ਰੂਰੀ ਹੈ ਕਿ ਰੁੱਖਾਂ ਦੀ ਗਿਣਤੀ ਵੱਧ ਤੋਂ ਵੱਧ ਹੋਵੇ |