14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖੇਤੀਬਾੜੀ ਵਿਭਾਗ ਨੇ ਕੀਤੀ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

ਅਜੀਤ ਡੈਸਕ 21-07-2025
ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਰਜਿੰਦਰ ਕੰਬੋਜ ਤੇ ਖਾਦ ਇੰਸਪੈਕਟਰ ਪਰਵਸ਼ ਕੁਮਾਰ ਵਲੋਂ ਵੱਖ-ਵੱਖ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਉਪਲਬਧਤਾ, ਗੁਣਵੱਤਾ ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤੇ ਖਾਦ ਦਾ ਨਮੂਨਾ ਵੀ ਇਕੱਤਰ ਕੀਤਾ ਗਿਆ | ਜਿਸ ਨੂੰ ਟੈਸਟਿੰਗ ਲਈ ਖਾਦ ਪਰਖ ਪ੍ਰਯੋਗਸ਼ਾਲਾ 'ਚ ਭੇਜ ਦਿੱਤਾ ਗਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਵਲੋਂ ਖਾਦ ਵਿਕੇ੍ਰਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਦ ਦੀ ਅਣਅਧਿਕਾਰਤ ਤੌਰ 'ਤੇ ਸਟੋਰ ਨਾ ਕਰਨ ਤੇ ਖਾਦ ਦੇ ਨਾਲ ਕੋਈ ਵੀ ਬੇਲੋੜੀ ਖੇਤੀ ਸਮੱਗਰੀ ਕਿਸਾਨਾਂ ਨੂੰ ਨਾ ਦਿੱਤੀ ਜਾਵੇ |
ਪਿਛਲੀ ਖ਼ਬਰ ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਈਕੋ ਕਲੱਬ ਵਲੋਂ ਰੁੱਖ ਲਗਾਓ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।