14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਬਸੰਮਤੀ ਨਾਲ ਬਣੇ ਸਰਪੰਚ ਦਾ ਵਿਧਾਇਕ ਗੋਲਡੀ ਕੰਬੋਜ ਵਲੋਂ ਸਨਮਾਨ

ਅਜੀਤ ਡੈਸਕ 21-07-2025
ਮੰਡੀ ਲਾਧੂਕਾ, 20 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਪੁੰਨਾਂ ਵਾਲੀ (ਖਲਚੀਆਂ) ਤੋਂ ਪਿੰਡ ਦੇ ਸਮੂਹ ਵਾਸੀਆਂ ਵਲੋਂ ਸਰਬਸੰਮਤੀ ਨਾਲ ਬਣਾਏ ਗਏ ਸਰਪੰਚ ਲਖਵਿੰਦਰ ਸਿੰਘ ਪੁੱਤਰ ਮੁਨਸ਼ਾ ਸਿੰਘ ਦਾ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਾਰ ਪਾ ਕੇ ਸਨਮਾਨ ਕੀਤਾ ਗਿਆ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ¢ ਪਿੰਡ ਚੱਕ ਪੁੰਨਾਂ ਵਾਲੀ ਦੇ ਪਹਿਲਾਂ ਬਣੇ ਸਰਪੰਚ ਮੁਨਸ਼ਾ ਸਿੰਘ ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ ਸੀ, ਹੁਣ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸਰਪੰਚਾਂ ਤੇ ਪੰਚਾ ਦੇ ਇਲੈਕਸ਼ਨਾਂ ਦੇ ਐਲਾਨ ਦੌਰਾਨ ਮੁਨਸ਼ਾਂ ਸਿੰਘ ਦੇ ਵੱਡੇ ਪੁੱਤਰ ਲਖਵਿੰਦਰ ਸਿੰਘ ਨੂੰ ਪਿੰਡ ਦੇ ਸਮੂਹ ਵਾਸੀਆਂ ਵਲੋਂ ਸਰਬਸੰਮਤੀ ਨਾਲ ਸਰਪੰਚ ਬਣਾਇਆ ਗਿਆ ਹੈ¢ ਇਸ ਮੌਕੇ 'ਤੇ ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਦੇ ਪਤੀ ਮਨਪ੍ਰੀਤ ਸਿੰਘ ਸੈਣੀ, ਗੁਰਏਕਮ ਸਿੰਘ ਸੈਣੀ, ਸੰਦੇਸ਼ ਕੰਬੋਜ ਸੁੱਖਾ, ਸੁਖਕਰਨ ਸਿੰਘ ਸਾਬਕਾ ਸਰਪੰਚ ਖੁੰਡ ਵਾਲਾ, ਸੁਰਜੀਤ ਸਿੰਘ ਸਿੰਘੇ ਵਾਲਾ, ਦੇਸਾ ਸਿੰਘ ਪੰਚ, ਜਸਵੰਤ ਸਿੰਘ ਪੰਚ, ਸੁਖਦੇਵ ਸਿੰਘ, ਜੰਗੀਰ ਸਿੰਘ, ਮੱਖਣ ਸਿੰਘ, ਮਹਿੰਦਰ ਸਿੰਘ, ਕਸ਼ਮੀਰ ਸਿੰਘ, ਕਾਲਾ ਸਿੰਘ, ਗੁਰਬਖ਼ਸ਼ ਸਿੰਘ, ਲਵਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਮੁਖ ਸਿੰਘ ਖਲਚੀਆ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਕਸਬਾ ਬਰਗਾੜੀ ਦੇ ਅਕਾਲੀ ਵਰਕਰ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ 14 ਨੂੰ ਸੰਗਰੂਰ ਪੱਕੇ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।