ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵਲੋਂ ਫ਼ੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ 'ਚ ਬਦਲਣ ਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ 'ਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਤੇ ਰੋਸ ਮੁਜ਼ਾਹਰੇ 'ਚ ਵੱਡੇ ਪੱਧਰ 'ਤੇ ਅਧਿਆਪਕਾਂ ਵਲੋਂ ਵੀ ਸ਼ਮੂਲੀਅਤ ਜਾਵੇਗੀ | ਇਸ ਸੰਬੰਧੀ ਡੀ.ਟੀ.ਐੱਫ. ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਤੇ ਜ਼ਿਲ੍ਹਾ ਸਕੱਤਰ ਕੁਲਜੀਤ ਡੰਗਰ ਖੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ 'ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ | ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਵਿਸ਼ਾਲ ਰੈਲੀ ਵਿਚ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗੀ | ਇਸ ਮੌਕੇ ਨੋਰੰਗ ਲਾਲ, ਵਰਿੰਦਰ ਲਾਧੂਕਾ, ਭਾਰਤ ਭੂਸ਼ਨ, ਪਿ੍ਥਵੀ ਵਰਮਾ, ਜਗਦੀਪ ਸਿੰਘ, ਰਵੀ ਕੁਮਾਰ, ਰਾਜਿੰਦਰ ਸੇਵਟਾ, ਮਦਨ ਲਾਲ ਹਾਜ਼ਰ ਰਹੇ |