ਅਬੋਹਰ, 20 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਹਲਕੇ ਦੇ ਪਿੰਡ ਖੂਈਆਂ ਸਰਵਰ ਵਿਖੇ ਬਲਾਕ ਪ੍ਰਧਾਨ ਰਾਮ ਸਿੰਘ ਬਿਸ਼ਨੋਈ ਦੇ ਨਿਵਾਸ ਸਥਾਨ 'ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਉਹ ਪਾਰਟੀ ਵਲੋਂ ਬੀਤੇ ਸਾਢੇ 3 ਸਾਲ ਦੌਰਾਨ ਕੀਤੇ ਕੰਮਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਲੋਂ ਕੀਤੇ ਤਕਰੀਬਨ ਸਾਰੇ ਵਾਅਦੇ ਪੂਰੇ ਕਰੇਗੀ | ਉਨ੍ਹਾਂ ਕਿਹਾ ਕਿ ਅਬੋਹਰ ਇਲਾਕੇ ਦੇ 17 ਪਿੰਡਾਂ 'ਚ ਕਰੋੜਾਂ ਦੀ ਲਾਗਤ ਨਾਲ ਖੇਡ ਗਰਾਊਾਡ ਬਣਾਏ ਜਾ ਰਹੇ ਹਨ | ਅਬੋਹਰ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਨੂੰ ਨਵੇਂ ਸਿਰਿਓਾ ਬਣਾਉਣ ਲਈ 22 ਕਰੋੜ ਰੁਪਏ ਰਾਸ਼ੀ ਜਾਰੀ ਹੋ ਚੁੱਕੀ ਹੈ ਤੇ ਇਸ ਰਾਸ਼ੀ ਨਾਲ 91 ਕਿੱਲੋਮੀਟਰ ਸੜਕਾਂ ਨੂੰ ਨਵੇਂ ਸਿਰਿਓਾ ਬਣਾਇਆ ਜਾਵੇਗਾ | ਇਸ ਦੌਰਾਨ ਬਲਾਕ ਪ੍ਰਧਾਨ ਰਾਮ ਸਿੰਘ ਬਿਸ਼ਨੋਈ ਤੇ ਹੋਰ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਬਲਜੀਤ ਕੰਬੋਜ, ਬਨ੍ਹਵਾਰੀ ਲਾਲ ਤੇਲੂਪੁਰਾ ਆਦਿ ਹਾਜ਼ਰ ਸਨ |