ਅਬੋਹਰ, 20 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਪਿੰਡ ਖੂਈਆਂ ਸਰਵਰ ਵਿਖੇ ਤੀਜ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਨਰਸਰੀ ਤੋਂ ਲੈ ਕੇ 9 ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੇ ਰੰਗਾਰੰਗ ਪ੍ਰੋਗਰਾਮ 'ਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ, ਬੋਲੀਆਂ, ਟੱਪੇ ਆਦਿ ਪੇਸ਼ਕਾਰੀਆਂ ਪੇਸ਼ ਕਰ ਖ਼ੂਬ ਰੰਗ ਬੰਨੇ | ਇਸ ਦੌਰਾਨ ਸਕੂਲ ਦੇ ਨਿਰਦੇਸ਼ਕ ਸੁਖਵਿੰਦਰ ਪਾਲ ਨੇ ਕਿਹਾ ਕਿ ਸਾਉਣ ਦੀ ਤੀਜ ਦਾ ਸਾਡੇ ਸੱਭਿਆਚਾਰ 'ਚ ਅਹਿਮ ਸਥਾਨ ਹੈ | ਬੜੇ ਲੰਮੇ ਸਮੇਂ ਤੋਂ ਪੰਜਾਬੀ ਸਾਉਣ ਦੀ ਤੀਜ ਨੂੰ ਤੀਆਂ ਦੇ ਤਿਉਹਾਰ ਦੇ ਰੂਪ ਵਿਚ ਵੀ ਮਨਾਉਂਦੇ ਹਨ | ਉਨ੍ਹਾਂ ਇਸ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਸਮਾਰੋਹਾਂ ਵਿਚ ਭਾਗ ਲੈ ਕੇ ਮਨੋਬਲ ਹੋਰ ਉੱਚਾ ਹੁੰਦਾ ਹੈ | ਸਕੂਲ ਦੇ ਪਿ੍ੰਸੀਪਲ ਨਵਨੀਤ ਦੇਵਗਨ ਨੇ ਇਹ ਸਮਾਗਮ ਕਰਵਾਏ ਜਾਣ 'ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਇਸ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |