25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਨੇ ਵਿੱਢੀ ਕਾਰਵਾਈ ਨਾਕਾਬੰਦੀ ਕਰ ਵਾਹਨਾਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 22-07-2025
ਅਬੋਹਰ, 21 ਜੁਲਾਈ (ਵਿਵੇਕ ਹੂੜੀਆ)-ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ 'ਚ ਵੱਧ ਰਹੀਆਂ ਗੁੰਡਾਗਰਦੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਐੱਸ.ਐੱਸ.ਪੀ ਦੇ ਆਦੇਸ਼ਾਂ 'ਤੇ ਡੀ.ਐੱਸ.ਪੀ ਦਿਹਾਤੀ ਤੇਜਿੰਦਰ ਪਾਲ ਸਿੰਘ ਨੇ ਨਾਕਾਬੰਦੀ ਕਰਕੇ ਇੱਥੋਂ ਲੰਘਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਤੇ ਕਈ ਬਿਨਾਂ ਨੰਬਰ ਵਾਲੇ ਵਾਹਨ ਜ਼ਬਤ ਕੀਤੇ | ਇਸ ਦੌਰਾਨ ਪੰਜਾਬ ਪੁਲਿਸ ਦੇ ਨਾਲ ਬਲੈਕ ਕਮਾਂਡੋ ਵੀ ਮੌਜੂਦ ਸਨ | ਡੀ.ਐੱਸ.ਪੀ ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਨੂੰ ਦੱਸਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਗੁੰਡਿਆਂ ਨੂੰ ਕਿਸੇ ਵੀ ਹਾਲਤ ਵਿਚ ਭੱਜਣ ਨਹੀਂ ਦਿੱਤਾ ਜਾਵੇਗਾ | ਅਗਰਸੈਨ ਚੌਕ 'ਤੇ ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਇਸ ਰਸਤੇ ਤੋਂ ਲੰਘਣ ਵਾਲੇ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਜਾਂਚ ਕੀਤੀ ਤੇ ਬਿਨ੍ਹਾਂ ਨੰਬਰ ਪਲੇਟਾਂ ਵਾਲੇ ਦਰਜਨਾਂ ਵਾਹਨ ਜ਼ਬਤ ਕੀਤੇ | ਇੰਨਾ ਹੀ ਨਹੀਂ, ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਵੀ ਸਖ਼ਤ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਲੈਕ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਤੇ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ ਖ਼ਿਲਾਫ਼ ਪ੍ਰਦਰਸ਼ਨ 25 ਨੂੰ ਅਗਲੀ ਖ਼ਬਰ ਪਿੰਡ ਬੁਰਜ ਹਨੂਮਾਨਗੜ੍ਹ ਵਿਚ ਗ਼ਰੀਬ ਪਰਿਵਾਰ ਦਾ ਮਕਾਨ ਡਿੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।