25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਤੇ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ ਖ਼ਿਲਾਫ਼ ਪ੍ਰਦਰਸ਼ਨ 25 ਨੂੰ

ਅਜੀਤ ਡੈਸਕ 22-07-2025
ਫ਼ਾਜ਼ਿਲਕਾ, 21 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ 'ਤੇ ਡਾਕੇ ਮਾਰਨ ਖ਼ਿਲਾਫ਼ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਵਿਦਿਆਰਥੀ, ਨੌਜਵਾਨ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਮੁਹਾਰ ਖੀਵਾ (ਭਵਾਨੀ), ਮੁਹਾਰ ਸੋਨਾ, ਝੋਕ ਡੀਪੂਲਾਣਾ, ਮੌਜਮ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਮੀਟਿੰਗ ਕੀਤੀ ਗਈ | ਜਿਸ ਵਿਚ 25 ਜੁਲਾਈ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ, ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ, ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਪੁਲਿਸ ਨੂੰ ਵੱਧ ਅਧਿਕਾਰ ਦੇ ਕੇ ਪੰਜਾਬ ਨੂੰ ਪੁਲਿਸ ਰਾਜ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਜਿਸ ਦੇ ਚੱਲਦੇ ਆਪਣੇ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ ਤੇ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ | ਉਨ੍ਹਾਂ ਕਿਹਾ ਕਿ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੇ ਪ੍ਰਦਰਸ਼ਨ ਨੰੂ ਸਫ਼ਲ ਬਣਾਉਣ ਲਈ ਫ਼ਾਜ਼ਿਲਕਾ ਦੇ ਹੋਰਨਾਂ ਪਿੰਡਾਂ 'ਚ ਵੀ ਮੀਟਿੰਗਾਂ ਕਰਕੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ, ਵਿਕਰਮਜੀਤ ਸਿੰਘ, ਰਮਨ ਸਿੰਘ, ਸਨਕੂ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਰਾਜਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਵਿਕਰਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ-ਸੰਧੂ ਅਗਲੀ ਖ਼ਬਰ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਨੇ ਵਿੱਢੀ ਕਾਰਵਾਈ ਨਾਕਾਬੰਦੀ ਕਰ ਵਾਹਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।