25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ-ਸੰਧੂ

ਅਜੀਤ ਡੈਸਕ 22-07-2025
ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਦੀ ਸ਼ਾਨ ਮਰਹੂਮ ਫ਼ੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ ਤੇ ਉਨ੍ਹਾਂ ਦੀ ਇਸ ਤਰ੍ਹਾਂ ਹੋਈ ਮੌਤ ਪੂਰੀ ਦੁਨੀਆ ਲਈ ਵੱਡਾ ਦੁਖਾਂਤ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੀਤਾ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਇੱਕ ਅਜਿਹੀ ਸ਼ਖ਼ਸੀਅਤ ਸਨ, ਜੋ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਸਨ¢ ਉਨ੍ਹਾਂ ਦੀ ਸਾਦਗੀ, ਸੰਘਰਸ਼ ਤੇ ਸਚਾਈ ਭਰੀ ਜ਼ਿੰਦਗੀ ਸਦਾ ਯਾਦ ਰੱਖੀ ਜਾਵੇਗੀ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਤੇ ਪਿੰਡ ਦੀ ਸੇਵਾ ਤੇ ਮਨੁੱਖਤਾ ਦੀ ਸੇਵਾ 'ਚ ਬਤੀਤ ਕਰ ਦਿੱਤੀ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਨੇ ਆਪਣੀ ਦੌੜ ਤੇ ਜਜ਼ਬੇ ਸਦਕਾ ਪੰਜਾਬ ਦਾ ਦੁਨੀਆ ਭਰ 'ਚ ਜੋ ਨਾਂਅ ਬਣਾਇਆ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢
ਪਿਛਲੀ ਖ਼ਬਰ ਪਿੰਡ-ਪਿੰਡ ਪਹੁੰਚ ਰਿਹਾ ਹੈ ਨਸ਼ਾ ਮੁਕਤੀ ਯਾਤਰਾ ਦਾ ਸੁਨੇਹਾ ਅਗਲੀ ਖ਼ਬਰ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਤੇ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ ਖ਼ਿਲਾਫ਼ ਪ੍ਰਦਰਸ਼ਨ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।