ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਦੀ ਸ਼ਾਨ ਮਰਹੂਮ ਫ਼ੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ ਤੇ ਉਨ੍ਹਾਂ ਦੀ ਇਸ ਤਰ੍ਹਾਂ ਹੋਈ ਮੌਤ ਪੂਰੀ ਦੁਨੀਆ ਲਈ ਵੱਡਾ ਦੁਖਾਂਤ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੀਤਾ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਇੱਕ ਅਜਿਹੀ ਸ਼ਖ਼ਸੀਅਤ ਸਨ, ਜੋ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਸਨ¢ ਉਨ੍ਹਾਂ ਦੀ ਸਾਦਗੀ, ਸੰਘਰਸ਼ ਤੇ ਸਚਾਈ ਭਰੀ ਜ਼ਿੰਦਗੀ ਸਦਾ ਯਾਦ ਰੱਖੀ ਜਾਵੇਗੀ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਤੇ ਪਿੰਡ ਦੀ ਸੇਵਾ ਤੇ ਮਨੁੱਖਤਾ ਦੀ ਸੇਵਾ 'ਚ ਬਤੀਤ ਕਰ ਦਿੱਤੀ¢ ਉਨ੍ਹਾਂ ਕਿਹਾ ਕਿ ਫ਼ੌਜਾ ਸਿੰਘ ਨੇ ਆਪਣੀ ਦੌੜ ਤੇ ਜਜ਼ਬੇ ਸਦਕਾ ਪੰਜਾਬ ਦਾ ਦੁਨੀਆ ਭਰ 'ਚ ਜੋ ਨਾਂਅ ਬਣਾਇਆ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢