ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੋਨਾਂ ਨਾਨਕਾ ਵਿਖੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ 'ਚ ਬੂਟੇ ਲਗਾਏ | ਮੈਡਮ ਖ਼ੁਸ਼ਬੂ ਸਵਨਾ ਨੇ ਏਕ ਪੇੜ ਮਾਂ ਕੇ ਨਾਮ' ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਘੱਟੋ-ਘੱਟ ਇੱਕ-ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤੇ ਉਸ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਇਹ ਬੂਟੇ ਵੱਡੇ ਹੋ ਕੇ ਜੋ ਕਿ ਰੁੱਖ ਦਾ ਰੂਪ ਬਣਦੇ ਹਨ ਤੇ ਬਿਨ੍ਹਾਂ ਕਿਸੇ ਸਵਾਰਥ ਦੇ ਸਾਨੂੰ ਇਨ੍ਹਾਂ ਤੋਂ ਅਨੇਕਾਂ ਲਾਭ ਹਾਸਲ ਹੁੰਦੇ ਹਨ | ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੋਨਾਂ ਨਾਨਕਾ ਦੇ ਅਧਿਆਪਕ ਸੁਨੀਲ ਵਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਏਕ ਪੇੜ ਮਾਂ ਕੇ ਨਾਮ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਸਭਨਾ ਨੰੂ ਪ੍ਰੇਰਿਤ ਕਰਨਾ ਚਾਹੀਦਾ ਹੈ | ਸਕੂਲ ਮੁਖੀ ਰਾਜੀਵ ਚਗਤੀ ਦੀ ਅਗਵਾਈ ਹੇਠ ਅਧਿਆਪਕ ਸੁਖਦੇਵ ਸਿੰਘ ਨੇ ਆਏ ਹੋਏ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਅਧਿਆਪਕ ਸੁਖਵਿੰਦਰ ਸਿੰਘ ਨੇ ਬੱਚਿਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਤ ਕੀਤਾ | ਇਸ ਮੌਕੇ ਕਮਲੇਸ਼ ਮੈਡਮ, ਪੂਜਾ ਰਾਣੀ ਤੇ ਕਰਨ ਕੁਮਾਰ ਹਾਜ਼ਰ ਸਨ |