ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ.ਬੀ.ਐਡ.ਕਾਲਜ ਵਿਖੇ ਬੀ.ਐਡ ਦੀ ਪ੍ਰਵੇਸ਼ ਪ੍ਰੀਖਿਆ ਤੋਂ ਪਹਿਲਾਂ ਮੋਕ ਟੈੱਸਟ ਲਿਆ ਗਿਆ | ਇਸ ਪ੍ਰੀਖਿਆ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਪ੍ਰੀਖਿਆ 'ਚੋਂ ਵਿਦਿਆਰਥਣ ਕੋਮਲ ਨੇ 110 ਅੰਕ ਪ੍ਰਾਪਤ ਕਰ ਪਹਿਲਾ ਸਥਾਨ ਪ੍ਰਾਪਤ ਕੀਤਾ | ਸਮਾਪਤੀ 'ਤੇ ਕਾਲਜ ਦੇ ਪਿ੍ੰਸੀਪਲ ਵਿਜੇ ਗਰੋਵਰ ਨੇ ਕਿਹਾ ਕਿ ਅਜਿਹੇ ਟੈੱਸਟਾਂ 'ਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ | ਇਸ ਮੌਕੇ ਪ੍ਰੋਫੈਸਰ ਗੁਰਦੀਪ ਕੌਰ, ਰਿਤੀਕਾ, ਮੰਗਤ ਰਾਮ, ਅਭਿਸ਼ੇਕ ਆਦਿ ਹਾਜ਼ਰ ਸਨ |