25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਤੀਰਅੰਦਾਜ਼ੀ 'ਚ ਕਾਂਸੀ ਦਾ ਤਗਮਾ ਜਿੱਤ ਕੇ ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 22-07-2025
ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਹਰੀਪੁਰਾ ਦੇ ਵਿਦਿਆਰਥੀਆਂ ਨੇ 14 ਜੁਲਾਈ ਤੋਂ 18 ਜੁਲਾਈ 2025 ਤੱਕ ਪੂਰਨ ਮੋਤੀ ਕੈਂਪਸ, ਸੋਨੀਪਤ (ਹਰਿਆਣਾ) ਵਿਖੇ ਆਯੋਜਿਤ ਸੀ ਬੀ ਐੱਸ ਈ ਨੌਰਥ ਜ਼ੋਨ ਪੱਧਰੀ ਖੇਡ ਮੁਕਾਬਲੇ 2025-26 'ਚ ਹਿੱਸਾ ਲੈ ਕੇ ਤੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਕੁੱਲ 12 ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਹਿੱਸਾ ਲਿਆ | ਇਸ ਖੇਡ ਮਹਾਂਕੰੁਭ 'ਚ, ਜਸਪ੍ਰੀਤ ਸਿੰਘ ਅਤੇ ਗਰਿਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ-19 ਇੰਡੀਅਨ ਰਾਊਾਡ ਤੀਰ-ਅੰਦਾਜ਼ੀ 'ਚ ਕਾਂਸੀ ਦਾ ਤਗਮਾ ਜਿੱਤਿਆ, ਨਾ ਸਿਰਫ਼ ਆਪਣੀ ਪ੍ਰਤਿਭਾ ਨੂੰ ਸਾਬਤ ਕੀਤਾ ਬਲਕਿ ਸਕੂਲ ਤੇ ਖੇਤਰ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਅਣਥੱਕ ਮਿਹਨਤ, ਦਿ੍ੜ੍ਹ ਇਰਾਦੇ ਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ | ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ | ਸਕੂਲ ਦੇ ਚੇਅਰਮੈਨ ਬਲਵੀਰ ਸਿੰਘ ਦਾਨੇਵਾਲੀਆ ਨੇ ਵੀ ਬੱਚਿਆਂ ਨੂੰ ਇਸ ਜਿੱਤ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਬੌਨ ਬਰੈੱਡ ਕੰਪਨੀ ਵਲੋਂ ਜਲਾਲਾਬਾਦ ਪੁਲਿਸ ਨੂੰ ਬੈਰੀਕੇਡ ਭੇਟ ਅਗਲੀ ਖ਼ਬਰ ਡੀ.ਏ.ਵੀ.ਕਾਲਜ ਅਬੋਹਰ ਵਿਖੇ ਮੌਕ ਟੈੱਸਟ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।