25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜ਼ਿਲ੍ਹਾ ਸਿਹਤ ਵਿਭਾਗ ਨੇ ਖੂਈ ਖੇੜਾ ਦੇ ਫ਼ੀਲਡ ਸਟਾਫ਼ ਨਾਲ ਵੱਖ-ਵੱਖ ਸਿਹਤ ਸੇਵਾਵਾਂ ਸਬੰਧੀ ਮੀਟਿੰਗ

ਅਜੀਤ ਡੈਸਕ 22-07-2025
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ, ਡਾ. ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਤੇ ਡੀ.ਪੀ.ਐਮ ਰਾਜੇਸ਼ ਕੁਮਾਰ, ਮੈਡੀਕਲ ਅਫ਼ਸਰ ਡਾ. ਵੀਨੂ ਦੀ ਨਿਗਰਾਨੀ ਹੇਠ ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤ੍ਰਤੀਵ ਅਭਿਆਨ ਤਹਿਤ ਖੂਈ ਖੇੜਾ ਦੀਆਂ ਸਿਹਤ ਵਰਕਰਾਂ ਤੇ ਆਸ਼ਾ ਦੇ ਸਮੂਹ ਨਾਲ ਆਭਾ ਆਈ.ਡੀ ਅਤੇ ਚੈੱਕਅਪ ਸਬੰਧੀ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਮੀਟਿੰਗ 'ਚ ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਸਿਹਤ ਵਿਭਾਗ ਵਲੋਂ ਓ.ਪੀ.ਡੀ ਪਿ੍ਸਕਿ੍ਪਸ਼ਨ ਦਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ | ਜਿਸ ਲਈ ਇਹ ਜ਼ਰੂਰੀ ਹੈ ਕਿ ਫ਼ੀਲਡ ਸਟਾਫ਼, ਖ਼ਾਸ ਕਰਕੇ ਸਾਰੀਆਂ ਆਸ਼ਾ ਵਰਕਰ ਆਪਣੇ ਖੇਤਰ 'ਚ 100 ਪ੍ਰਤੀਸ਼ਤ ਆਭਾ ਆਈ.ਡੀ ਯਕੀਨੀ ਬਣਾਉਣ |
ਗਰਭਵਤੀ ਅÏਰਤਾਂ ਨੂੰ ਸਮੇਂ ਸਿਰ ਰਜਿਸਟਰਡ ਕਰਵਾਉਣਾ ਚਾਹੀਦਾ ਹੈ ਤੇ ਘੱਟੋ-ਘੱਟ 4 ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਣੇਪੇ ਦੌਰਾਨ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਵਿਭਾਗ ਵਲੋਂ ਚਲਾਏ ਜਾ ਰਹੇ ਪਰਿਵਾਰ ਨਿਯੋਜਨ ਮੁਹਿੰਮ ਤੇ ਦਸਤ ਵਿਰੋਧੀ ਪੰਦ੍ਹਰਵਾੜੇ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਵਨੀਤਾ, ਨਿਸ਼ੂ ਵਾਟਸ, ਨਿਸ਼ਾ, ਦਵਿੰਦਰ ਕੌਰ, ਮੀਨੂ ਮਦਾਨ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀ.ਐੱਚ.ਸੀ ਸੀਤੋ ਗੰੁਨੋ੍ਹ ਵਿਖੇ ਕੱਢੀ ਡੇਂਗੂ ਜਾਗਰੂਕਤਾ ਰੈਲੀ ਅਗਲੀ ਖ਼ਬਰ ਪਿੰਡ ਝੁਰੜ ਖੇੜਾ ਦੀ ਪੰਚਾਇਤ ਵਲੋਂ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਏ. ਸੀ. ਤੇ 50 ਕੁਰਸੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।