25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਕਮਾਲ ਵਾਲਾ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 22-07-2025
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਕਮਾਲ ਵਾਲਾ ਵਿਖੇ ਸੰਤ ਬਾਬਾ ਰਾਮ ਲਾਲ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜੋੜ ਮੇਲੇ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਤੇ ਨਾਲ ਹੀ ਬੱਚਿਆਂ ਦੇ ਧਰਮ ਪ੍ਰਚਾਰ ਕਮੇਟੀ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ਸੋਹਣੀ ਦਸਤਾਰ ਸਜਾਉਣ ਵਾਲੇ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਹੌਂਸਲਾ ਵਧਾਉਣ 'ਤੇ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਵੱਖ-ਵੱਖ ਪ੍ਰਚਾਰਕ, ਕਵੀਸ਼ਰ, ਰਾਗੀ, ਢਾਡੀ ਆਦਿ ਬੁਲਾਰਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਟੇਜ ਸੰਚਾਲਨ ਪੈਰਿਸ ਸਿੰਘ ਜਲਾਲਾਬਾਦੀ ਪ੍ਰਚਾਰਕ ਹਲਕਾ ਫ਼ਾਜ਼ਿਲਕਾ ਨੇ ਕੀਤਾ | ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪੈਰਿਸ ਸਿੰਘ ਬੁੱਢਾ ਜੋਹੜ ਪ੍ਰਚਾਰਕ ਹਲਕਾ ਫ਼ਾਜ਼ਿਲਕਾ, ਢਾਡੀ ਜਥਾ ਜਸਵੀਰ ਸਿੰਘ ਮਿੱਡਾ ਧਰਮ ਪ੍ਰਚਾਰਕ ਕਮੇਟੀ, ਹੈਾਡ ਗ੍ਰੰਥੀ ਬਖ਼ਸ਼ੀਸ਼ ਸਿੰਘ, ਭਾਈ ਅਮਰਜੀਤ ਸਿੰਘ, ਸਰਪੰਚ ਜਰਨੈਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਜੈਪਾਲ ਗੜ੍ਹ ਵਿਖੇ 'ਵਿਰਾਸਤੀ ਤੀਆਂ' 25 ਤੋਂ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੀ ਵਿਦਿਆਰਥਣ ਨੂੰ ਪੰਜਾਬੀ ਭਵਨ ਸਰੀ, ਕੈਨੇਡਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।