25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਵਿਧਾਇਕ ਗੋਲਡੀ ਮੁਸਾਫਿਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 22-07-2025
ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਪਾਸੋਂ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ ਤੇ ਉਨ੍ਹਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਬੱਲੂਆਣਾ ਵਿਧਾਨ ਸਭਾ ਹਲਕਾ ਨਿਰੋਲ ਪੇਂਡੂ ਹਲਕਾ ਹੈ ਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣਾ ਮੇਰਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੌਰਾਨ ਹਲਕੇ ਦੇ ਤਮਾਮ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ | ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਮੈਦਾਨ ਬਣਾਉਣ ਦਾ ਵਧੀਆ ਬਣਾ ਦਿੱਤਾ ਹੈ | ਹੁਣ ਜਲਦੀ ਹਲਕੇ ਦੀਆਂ ਟੁੱਟੀਆਂ ਸੜਕਾਂ ਨੂੰ ਨਵੇਂ ਸਿਰਿਓਾ ਬਣਾਉਣ ਦਾ ਕੰਮ ਸ਼ੁਰੂ ਕਰਨ ਜਾ ਰਹੇ ਹਾਂ | ਹਲਕੇ ਦੇ ਪਿੰਡਾਂ 'ਚ ਲੱਖਾਂ ਦੀਆਂ ਗਰਾਂਟਾਂ ਨਾਲ ਖੇਡ ਕੰਮ ਵੀ ਸ਼ੁਰੂ ਕਰਨ ਜਾ ਰਹੇ ਹਾਂ | ਉਨ੍ਹਾਂ ਹਲਕੇ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੇ ਜਾਣ 'ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਬੀ.ਡੀ.ਪੀ.ਓ.ਅੰਤਰਪ੍ਰੀਤ ਸਿੰਘ, ਪੰਚਾਇਤ ਸੈਕਟਰੀ ਗੁਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ ਅਗਲੀ ਖ਼ਬਰ ਪੰਜਾਬ ਦੇ ਹਿਤਾਂ ਦੀ ਰਾਖੀ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ-ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।