06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚੰਨਣ ਖੇੜਾ ਦੀ ਪੰਚਾਇਤ ਨੌਜਵਾਨਾਂ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਹੋਈ ਰਵਾਨਾ

ਅਜੀਤ ਡੈਸਕ 01-09-2025
ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਅਧੀਨ ਆਉਂਦੇ ਪਿੰਡ ਚੰਨਣ ਖੇੜਾ ਦੇ ਸਰਪੰਚ ਜਗਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 3 ਟਰਾਲੀਆਂ ਰਾਹਤ ਸਮੱਗਰੀ ਦੀਆਂ ਭਰ ਕੇ ਰਵਾਨਾ ਕੀਤੀਆਂ ਗਈਆਂ ਹਨ | ਜਾਣਕਾਰੀ ਦਿੰਦੇ ਹੋਏ ਸਰਪੰਚ ਜਗਰਾਜ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵਾ ਲੱਖ ਦੇ ਕਰੀਬ ਰੁਪਏ ਇਕੱਠੇ ਕੀਤੇ ਗਏ ਸਨ | ਜਿਸ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਦੇ ਲਈ ਮੱਕੀ ਦਾ ਆਚਾਰ ਤੇ ਹੋਰ ਰਾਹਤ ਸਮਗਰੀ ਲੈ ਕੇ ਪਿੰਡ ਦੇ ਨੌਜਵਾਨ ਰਵਾਨਾ ਹੋਏ ਹਨ ਜੋ ਕਿ ਆਪਣੇ ਹੱਥੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸੌਂਪਣਗੇ | ਉਨ੍ਹਾਂ ਕਿਹਾ ਕਿ ਇਸ ਉਪਰੰਤ ਵੀ ਜ਼ਰੂਰਤ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਕੀਤੀ ਜਾਵੇਗੀ | ਇਸ ਮੌਕੇ ਮੈਂਬਰ ਵਿਜੇ ਕੁਮਾਰ, ਬਿਕਰਮਜੀਤ ਸਿੰਘ, ਗੋਲਡੀ ਸਿੱਧੂ, ਕਿਸਾਨ ਆਗੂ ਜਗਤਾਰ ਸਿੰਘ, ਨਛੱਤਰ ਸਿੰਘ, ਰਾਣਾ ਕੰਬੋਜ, ਗੁਰਵੰਤ ਸਿੰਘ, ਬਾਣੀ ਸਿੱਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਰਸਵਾਰਥ ਸਭਾ ਵਲੋਂ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ 'ਚ ਪਹੁੰਚੇ ਸਿਮਰਨਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।