04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਰੁਣ ਨਾਰੰਗ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਦੀਆਂ 2 ਟਰਾਲੀਆਂ ਲੈ ਕੇ ਪਹੁੰਚੇ

ਅਜੀਤ ਡੈਸਕ 01-09-2025
ਅਬੋਹਰ, 31 ਅਗਸਤ (ਵਿਵੇਕ ਹੂੜੀਆ)- ਫ਼ਾਜ਼ਿਲਕਾ ਦੇ 20 ਪਿੰਡ ਹੜ੍ਹ ਦੀ ਲਪੇਟ ਵਿਚ ਹਨ | ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਹਲਕਾ ਇੰਚਾਰਜਾਂ ਅਤੇ ਵਰਕਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਅਤੇ ਰਾਹਤ ਸਮਗਰੀ ਪ੍ਰਦਾਨ ਕਰਨ ਦਾ ਸੱਦਾ ਦਿੱਤਾ ਹੈ | ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਦੀ ਅਗਵਾਈ ਹੇਠ ਯੂਥ ਕਲੱਬ ਦੀ ਮਦਦ ਨਾਲ ਰਾਸ਼ਨ ਦੀਆਂ ਦੋ ਟਰਾਲੀਆਂ ਲੈ ਕੇ ਇੱਥੋਂ ਰਵਾਨਾ ਹੋਏ | ਉਨ੍ਹਾਂ ਦੱਸਿਆ ਕਿ ਸਾਫ਼ ਬੋਤਲ ਬੰਦ ਪਾਣੀ ਤੋਂ ਇਲਾਵਾ, ਇਸ ਵਿਚ ਘਰੇਲੂ ਰਾਸ਼ਨ ਕਿੱਟਾਂ ਵੀ ਸ਼ਾਮਲ ਹਨ | ਅਰੁਣ ਨਾਰੰਗ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਜਿੱਥੇ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ, ਉੱਥੇ ਹੀ ਐਨ.ਡੀ.ਆਰ.ਐਫ. ਤੇ ਫ਼ੌਜ ਵੀ ਉਨ੍ਹਾਂ ਦੀ ਮਦਦ ਕਰਨ ਵਿਚ ਜੁਟੀ ਹੋਈ ਹੈ ਅਤੇ ਹੜ੍ਹ ਵਿਚ ਫਸੇ ਹਜ਼ਾਰਾਂ ਲੋਕਾਂ ਨੂੰ ਪਾਣੀ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ ਰਾਹਤ ਕੈਂਪ ਵੀ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਨੇੜਲੇ ਪਿੰਡਾਂ ਦੇ ਲੋਕ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿਚ ਜੁਟੇ ਹੋਏ ਹਨ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰਾ ਚਾਰਾ ਅਤੇ ਪਸ਼ੂਆਂ ਦੀ ਖ਼ੁਰਾਕ ਆਦਿ ਭੇਜ ਰਹੇ ਹਨ, ਜਿਸ ਲਈ ਉਨ੍ਹਾਂ ਨੇ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਰਾਜਿੰਦਰ ਕੰਬੋਜ ਡੱਬੂ, ਰਾਮ ਸਿੰਘ ਤੇ ਹੋਰ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਵਲੋਂ ਲਗਾਤਾਰ ਦੂਜੇ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਅਗਲੀ ਖ਼ਬਰ 13 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ-ਫਰੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।