04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਖੇਤੀਬਾੜੀ ਮੰਤਰੀ ਵਲੋਂ ਲਗਾਤਾਰ ਦੂਜੇ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਅਜੀਤ ਡੈਸਕ 01-09-2025
ਜਲਾਲਾਬਾਦ, 31 ਅਗਸਤ (ਕਰਨ ਚੁਚਰਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਮੰਤਰੀਆਂ ਨੂੰ ਗਰਾਊਾਡ ਜ਼ੀਰੋ 'ਤੇ ਰਹਿਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਗਾਤਾਰ ਦੂਜੇ ਦਿਨ ਫ਼ਾਜ਼ਿਲਕਾ ਜ਼ਿਲੇ੍ਹ ਦੇ ਦੌਰੇ 'ਤੇ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਢਾਣੀ ਬਚਨ ਸਿੰਘ, ਅਤੂ ਵਾਲਾ ਤੇ ਢਾਣੀ ਨੱਥਾ ਸਿੰਘ ਦਾ ਦੌਰਾ ਕੀਤਾ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਉਨ੍ਹਾਂ ਦੇ ਨਾਲ ਰਹੇ | ਇਸ ਦੌਰਾਨ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਅÏਖੀ ਘੜੀ ਵਿਚ ਡਟ ਕੇ ਲੋਕਾਂ ਦੇ ਨਾਲ ਖੜੀ ਹੈ ਤੇ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਮੁਆਵਜ਼ਾ ਨੀਤੀ ਕੇਂਦਰ ਸਰਕਾਰ ਨਿਰਧਾਰਿਤ ਕਰਦੀ ਹੈ ਤੇ ਲਗਾਤਾਰ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਪ੍ਰਤੀ ਏਕੜ ਮਿਲਣ ਵਾਲੇ ਮੁਆਵਜ਼ੇ ਨੂੰ ਵਧਾ ਕੇ 25 ਹਜ਼ਾਰ ਰੁਪਏ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨੇ ਮੌਕੇ 'ਤੇ ਹੀ ਜਾਨਵਰਾਂ ਲਈ ਮੱਕੀ ਦਾ ਆਚਾਰ ਤੇ ਕੈਟਲ ਫੀਡ ਦੀ ਵੰਡ ਕਰਵਾਈ | ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪ੍ਰਸ਼ਾਸਨ ਦੇ ਮਾਰਫ਼ਤ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਪਹੁੰਚਾਉਣ ਲਈ ਲਗਾਤਾਰ ਕਾਰਜ ਕੀਤਾ ਜਾ ਰਿਹਾ ਹੈ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪੀੜਿਤ ਰਾਹਤ ਤੋਂ ਵਾਂਝਾ ਨਾ ਰਹੇ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ 'ਚ ਸੇਮ-ਨਾਲ਼ਾ ਟੁੱਟਿਆ ਅਗਲੀ ਖ਼ਬਰ ਅਰੁਣ ਨਾਰੰਗ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਦੀਆਂ 2 ਟਰਾਲੀਆਂ ਲੈ ਕੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।