04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ 'ਚ ਸੇਮ-ਨਾਲ਼ਾ ਟੁੱਟਿਆ

ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ | ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ 'ਚ ਰਹਿਣ ਵਾਲੇ ਹਜ਼ਾਰਾਂ ਲੋਕ ਵੀ ਮੁਸ਼ਕਲਾਂ ਦਾ ਸਾਮਾਨ ਕਰ ਰਹੇ ਹਨ | ਜੇਕਰ ਦਰਿਆਵਾਂ ਵਿਚ ਪਾਣੀ ਦੇ ਪੱਧਰ ਦੀ ਗੱਲ ਕੀਤੀ ਜਾਵੇ ਤਾਂ ਆਏ ਦਿਨ ਪਾਣੀ ਦਾ ਪੱਧਰ ਵੱਧ ਰਿਹਾ ਹੈ | ਜਿਸ ਦੇ ਚੱਲਦੇ ਫ਼ਾਜ਼ਿਲਕਾ ਵਿਚ ਸਤਲੁਜ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਦੇ ਵਿਚ ਵੀ ਇਸ ਵਧਦੇ ਹੋਏ ਪਾਣੀ ਦੇ ਪੱਧਰ ਨੇ ਕਹਿਰ ਢਾਇਆ ਹੋਇਆ ਹੈ | ਪਾਣੀ ਦਾ ਪੱਧਰ ਵਧਣ ਕਰਕੇ ਜਿੱਥੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਕਰੀਬ 20 ਪਿੰਡ ਪਾਣੀ ਨਾਲ ਘਿਰੇ ਹੋਏ ਹਨ | ਉੱਥੇ ਹੀ ਅੱਜ ਸਵੇਰੇ ਫ਼ਾਜ਼ਿਲਕਾ 'ਚ ਪੈਂਦੇ ਪਿੰਡ ਨਵਾਂ ਸਲੇਮਸ਼ਾਹ 'ਚ ਸੇਮ ਨਾਲੇ ਦਾ ਬੰਨ੍ਹ ਟੁੱਟ ਗਿਆ | ਜਿਸ ਨਾਲ ਕਰੀਬ 100 ਏਕੜ ਤੋਂ ਵੱਧ ਝੋਨੇ ਦੇ ਖੇਤਾਂ ਦੇ ਵਿਚ ਪਾਣੀ ਭਰ ਗਿਆ | ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਰਾਮ ਕਿ੍ਸ਼ਨ ਕੰਬੋਜ, ਸੁਖਚੈਨ ਸਿੰਘ, ਜਰਨੈਲ ਸਿੰਘ, ਸਾਬਕਾ ਸਰਪੰਚ ਬੰਤਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਡਰੇਨ ਵਿਭਾਗ ਨੂੰ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਇਤਲਾਹ ਕੀਤੀ ਸੀ | ਬਲਕਿ ਵਿਭਾਗ ਵਲੋਂ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ | ਅੱਜ ਸਵੇਰੇ ਪਾਣੀ ਦਾ ਪੱਧਰ ਵਧਣ ਕਾਰਨ ਉਨ੍ਹਾਂ ਦੇ ਪਿੰਡੋਂ ਲੰਘਦੇ ਸੇਮ ਨਾਲੇ ਦਾ ਬੰਨ੍ਹ ਟੁੱਟ ਗਿਆ | ਜਿਸ ਨਾਲ ਖੇਤਾਂ 'ਚ ਪਾਣੀ ਦਾਖ਼ਲ ਹੋ ਗਿਆ ਹੈ | ਬਲਕਿ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਆਪਣੇ ਟਰੈਕਟਰ ਟਰਾਲੀਆਂ ਤੇ ਹੋਰ ਸਾਧਨਾਂ ਦੀ ਮਦਦ ਦੇ ਨਾਲ ਬੰਨ੍ਹ ਉੱਪਰ ਗੱਟੇ ਤੇ ਮਿੱਟੀ ਲਗਾ ਕੇ ਇਸ ਨੂੰ ਰੋਕਿਆ ਗਿਆ | ਪਰ ਹੁਣ ਇਸ ਦੇ ਬਾਵਜੂਦ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਤੇ ਬੰਨ੍ਹ ਕਮਜ਼ੋਰ ਹੋਣ ਕਾਰਨ ਕਿਸੇ ਵਕਤ ਵੀ ਪਿੰਡ ਨਵੇਂ ਸਲੇਮਸ਼ਾਹ ਦੀ ਹਜ਼ਾਰਾਂ ਏਕੜ ਫ਼ਸਲ ਜਲ ਥਲ ਹੋ ਜਾਵੇਗੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਦੇਵੇ ਅਤੇ ਸਮਾਂ ਰਹਿੰਦਿਆਂ ਜੋ ਬੰਨ੍ਹ ਦੇ ਆਸ-ਪਾਸ ਮਿੱਟੀ ਲਗਾ ਕੇ ਇਸ ਨੂੰ ਮਜ਼ਬੂਤ ਕੀਤਾ ਜਾਵੇ | ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਚ ਕੋਈ ਵੀ ਜਾਨੀ ਜਾਲੀ ਨੁਕਸਾਨ ਨਾ ਹੋ ਸਕੇ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਵਲੋਂ ਲਗਾਤਾਰ ਦੂਜੇ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।