ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਰਸ਼ਨ ਲਾਲ ਪੁੱਤਰ ਹੰਸ ਰਾਜ ਵਾਸੀ ਰਾਧਾ ਸੁਆਮੀ ਕਾਲੋਨੀ ਗਲੀ ਨੰਬਰ 3 ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਾਵਾਂਵਾਲੀ ਪੁਲ ਤੋਂ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਜੋਗਿੰਦਰ ਸਿੰਘ, ਗੁਰਜੀਤ ਸਿੰਘ ਉਰਫ਼ ਗੀਤੂ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਕਾਵਾਂਵਾਲੀ ਵਲੋਂ ਉਸ ਦਾ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |