ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਜਿੱਥੇ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਲਈ ਰਾਹਤ ਸਮੱਗਰੀ ਤੇ ਹੋਰ ਰਾਸ਼ਨ ਵੰਡਿਆ ਜਾ ਰਿਹਾ ਹੈ, ਉੱਥੇ ਹੀ ਧਾਰਮਿਕ ਸੰਸਥਾਵਾਂ ਵਲੋਂ ਵੀ ਹੜ੍ਹ ਪੀੜਤ ਲੋਕਾਂ ਲਈ ਲੰਗਰ ਲਗਾਏ ਜਾ ਰਹੇ ਹਨ | ਫ਼ਾਜ਼ਿਲਕਾ ਦੇ ਪਿੰਡ ਕਾਵਾਂਵਾਲੀ ਵਿਖੇ ਬਣੇ ਪੁਲ ਉੱਪਰ ਸੰਤ ਬਾਬਾ ਸੁਖਦੇਵ ਸਿੰਘ ਜੀ ਭੁੱਚੋ ਸਾਹਿਬ ਵਾਲਿਆਂ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਚਾਹ ਤੇ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਬਲਜੀਤ ਸਿੰਘ ਠਾਠ ਨਾਨਕਸਰ ਪੀਰ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਇੱਥੇ ਪੱਕੇ ਤੌਰ 'ਤੇ ਟੈਂਟ ਲਗਾ ਕੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ ਤੇ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਵਿਚ ਲੰਗਰ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਸੁਖਦੇਵ ਸਿੰਘ, ਮੇਜਰ ਸਿੰਘ, ਬਾਬਾ ਹੈਪੀ ਸਿੰਘ ਆਦਿ ਹਾਜ਼ਰ ਸਨ |