ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨੁੱਕੜ ਨਾਟਕ ਤੇ ਸੈਮੀਨਾਰ
ਅਜੀਤ ਡੈਸਕ
01-09-2025
ਉਨ੍ਹਾਂ ਦੱਸਿਆ ਕਿ ਸਮੇਂ ਸਮੇਂ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਤੇ ਕੰਪੇਨ ਚਲਾਈ ਜਾ ਰਹੀ ਹੈ ਤਾਂ ਜੋ ਬਚਿਆਂ ਨੂੰ ਮੁੱਢ ਤੋਂ ਹੀ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾਂਦਾ ਰਹੇ | ਉਨ੍ਹਾਂ ਦੱਸਿਆ ਕਿ ਬੱਚਿਆਂ ਵਲੋਂ ਨੁੱਕੜ ਨਾਟਕ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ | ਸੰਦੇਸ਼ ਰਾਹੀਂ ਦੱਸਿਆ ਗਿਆ ਕਿ ਨਸ਼ਿਆਂ ਦੀ ਦਲਦਲ ਵਿਚ ਫਸਣ ਨਾਲ ਅਸੀਂ ਆਪਣੇ ਆਪ ਨੂੰ ਤਾਂ ਬਰਬਾਦ ਕਰਦੇ ਹੀ ਹਾਂ ਸਗੋਂ ਆਪਣੇ ਪਰਿਵਾਰ, ਸਕੇ ਸੰਬੰਧੀਆਂ ਤੇ ਸਮਾਜ ਤੋਂ ਵੀ ਛੁੱਟ ਜਾਂਦੇ ਹਾਂ |
ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਦਲਦਲ ਵਿਚ ਫਸ ਚੁੱਕਾ ਹੈ ਤਾਂ ਉਸ ਨੂੰ ਇਸ ਮਾੜੀ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਸ ਦੌਰਾਨ ਹਾਜ਼ਰੀਨ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ | ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਆਦਿ ਪਤਵੰਤੇ ਮੌਜੂਦ ਸਨ |