01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ-ਮੁਕਤ ਹੋਏ ਮੰਗਤ ਰਾਮ

ਅਜੀਤ ਡੈਸਕ 02-09-2025
ਅਬੋਹਰ, 1 ਸਤੰਬਰ (ਵਿਵੇਕ ਹੂੜੀਆ)-ਮੂਲ ਰੂਪ ਵਿਚ ਅਬੋਹਰ ਦੇ ਵਸਨੀਕ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਰੇਂਜ ਅਫ਼ਸਰ ਮੰਗਤ ਰਾਮ 38 ਸਾਲਾਂ ਦੀ ਸ਼ਾਨਦਾਰ ਸੇਵਾ ਤੋਂ ਬਾਅਦ 31 ਅਗਸਤ ਨੂੰ ਸੇਵਾ-ਮੁਕਤ ਹੋਏ | ਜੰਗਲੀ ਜੀਵ ਰੇਂਜ ਅਫ਼ਸਰ ਮੰਗਤ ਰਾਮ ਦੀ ਸੇਵਾਮੁਕਤੀ 'ਤੇ ਵਿਭਾਗ ਦੇ ਸਾਥੀਆਂ ਨੇ ਇੱਕ ਸ਼ਾਨਦਾਰ ਸਮਾਰੋਹ ਕਰਵਾਇਆ ਤੇ ਉਨ੍ਹਾਂ ਨੂੰ ਭਾਵੁਕ ਵਿਦਾਇਗੀ ਦਿੱਤੀ | ਇਸ ਮੌਕੇ ਉਨ੍ਹਾਂ ਦੀ ਪਤਨੀ ਹਰਦੀਪ ਕੌਰ (ਸੁਪਰਡੈਂਟ ਐੱਸ.ਡੀ.ਐਮ ਦਫ਼ਤਰ ਅਬੋਹਰ) ਸਮੇਤ ਹੋਰ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਸ਼ੁੱਭਚਿੰਤਕ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਜ਼ਿਕਰਯੋਗ ਹੈ ਕਿ ਮੰਗਤ ਰਾਮ ਜਿਨ੍ਹਾਂ ਨੇ ਸਾਲ 1987 ਵਿਚ ਲੁਧਿਆਣਾ ਜ਼ਿਲ੍ਹੇ ਤੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਚ ਵਣ ਗਾਰਡ ਵਜੋਂ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ, ਨੇ ਅਬੋਹਰ, ਫ਼ਾਜ਼ਿਲਕਾ, ਮਲੋਟ ਤੇ ਲੰਬੀ ਆਦਿ ਖੇਤਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ | ਇਸ ਵੇਲੇ ਮੰਗਤ ਰਾਮ ਅਬੋਹਰ ਵਿਚ ਵਾਈਲਡਲਾਈਫ ਰੇਂਜ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ | ਵਾਈਲਡ ਲਾਈਫ ਰੇਂਜ ਅਫ਼ਸਰ ਮੰਗਤ ਰਾਮ ਨੇ ਆਪਣੇ ਕਰੀਅਰ ਵਿਚ ਜੰਗਲਾਂ ਦੀ ਸੰਭਾਲ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਮੰਗਤ ਰਾਮ ਦੀ ਨਿਗਰਾਨੀ ਹੇਠ ਟੀਮ ਨੇ ਕਈ ਸ਼ਿਕਾਰੀਆਂ ਤੇ ਜੰਗਲੀ ਜੀਵਾਂ ਦੀ ਤਸਕਰੀ ਵਿਚ ਸ਼ਾਮਲ ਦਰਜਨਾਂ ਲੋਕਾਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਫ਼ੀ ਸਫਲਤਾ ਪ੍ਰਾਪਤ ਕੀਤੀ ਹੈ |
ਪਿਛਲੀ ਖ਼ਬਰ ਪਿੰਡ ਸੋਢੀ ਵਾਲਾ 'ਚ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਲੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।